08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁਜਰਾਤ ਦੇ ਵਡੋਦਰਾ ਵਿਚ ਬੱਸ ਅਤੇ ਟਰੱਕ ਦੀ ਟੱਕਰ, 6 ਦੀ ਮੌਤ, 31 ਜ਼ਖਮੀ

ਅਹਿਮਦਾਬਾਦ,17 ਜੂਨ- ਗੁਜਰਾਤ ਦੇ ਵਡੋਦਰਾ ਵਿਚ ਕੋਟੰਬੀ ਸਟੇਡੀਅਮ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 31 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ....

Ad Position 21
No active advertisement
ਅਜੀਤ ਡੈਸਕ 17-06-2026

 ਅਹਿਮਦਾਬਾਦ,17 ਜੂਨ- ਗੁਜਰਾਤ ਦੇ ਵਡੋਦਰਾ ਵਿਚ ਕੋਟੰਬੀ ਸਟੇਡੀਅਮ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ 31 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਇਕ ਨੌਂ ਸਾਲ ਦਾ ਬੱਚਾ ਵੀ ਸ਼ਾਮਿਲ ਹੈ। ਮੁੱਢਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਬਾਂਸਵਾੜਾ ਤੋਂ ਸੂਰਤ ਜਾ ਰਹੀ ਬਾਲਾਜੀ ਟਰੈਵਲਜ਼ ਦੀ ਇਕ ਲਗਜ਼ਰੀ ਬੱਸ ਸਾਹਮਣੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਕਈ ਯਾਤਰੀ ਬੱਸ ਦੇ ਅੰਦਰ ਫਸ ਗਏ। ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜੰਗੀ ਪੱਧਰ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਇਲਾਕੇ ਵਿਚ ਲੰਮਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਨੂੰ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਹਟਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦਾ ਪੇਪਰ ਲੀਕ ਰੋਕਣ ਦਾ ਕੋਈ ਇਰਾਦਾ ਨਹੀਂ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਰਾਏਕੋਟ ਰਜਵਾਹੇ ਦਾ ਗੈਬੀ ਪੁੱਲ ਟੁੱਟਿਆ, ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਨੁਕਸਾਨ
Ad Position 24