08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬਰਵਾਲਾ ਇੰਡਸਟਰੀਅਲ ਏਰੀਆ 'ਚ ਪੁਲਿਸ-ਬਦਮਾਸ਼ ਮੁਕਾਬਲਾ, ਦੋ ਕਾਬੂ

ਡੇਰਾਬੱਸੀ, 17 ਜੂਨ (ਅਲੀ)- ਬਰਵਾਲਾ ਇੰਡਸਟਰੀਅਲ ਏਰੀਆ ਵਿਚ ਅੱਜ ਸਵੇਰੇ ਪੁਲਿਸ ਅਤੇ ਦੋ ਸ਼ੱਕੀ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ...

Ad Position 21
No active advertisement
ਅਜੀਤ ਡੈਸਕ 17-06-2026

 

ਡੇਰਾਬੱਸੀ, 17 ਜੂਨ (ਅਲੀ)- ਬਰਵਾਲਾ ਇੰਡਸਟਰੀਅਲ ਏਰੀਆ ਵਿਚ ਅੱਜ ਸਵੇਰੇ ਪੁਲਿਸ ਅਤੇ ਦੋ ਸ਼ੱਕੀ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਗੋਲੀਆਂ ਚੱਲੀਆਂ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਕਾਬਲੇ ਦੌਰਾਨ ਦੋਵਾਂ ਦੇ ਪੈਰਾਂ ਵਿਚ ਗੋਲੀਆਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਸਵੇਰੇ ਕਰੀਬ 5:30 ਵਜੇ ਕ੍ਰਾਈਮ ਬ੍ਰਾਂਚ-19 ਦੀ ਟੀਮ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਪੈਦਲ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਦੋ ਨੌਜਵਾਨਾਂ ਨੇ ਪੁਲਿਸ ਟੀਮ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਘੇਰਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਯੋਗੇਸ਼ ਵਾਸੀ ਭਿਵਾਨੀ ਅਤੇ ਦੀਪੇਸ਼ ਵਾਸੀ ਚਰਖੀ ਦਾਦਰੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਜੌਰ ਨੇੜੇ ਖਾਈ ਵਿਚ ਪਲਟੀ ਇਨੋਵਾ, 22 ਸਾਲਾ ਲੜਕੀ ਦੀ ਮੌਤ ਅਗਲੀ ਖ਼ਬਰ ਵਿਅਕਤੀ ਨੇ ਚਲਾਈਆਂ 25 ਗੋਲੀਆਂ, ਨੌਜਵਾਨ ਜ਼ਖ਼ਮੀ
Ad Position 24