08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਲੁਧਿਆਣਾ 'ਚ 32 ਸਾਲਾ ਨੌਜਵਾਨ ਦਾ ਚਾਕੂਆਂ ਨਾਲ ਕਤਲ

ਲੁਧਿਆਣਾ, 17 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਡਾਬਾ ਥਾਣਾ ਅਧੀਨ ਇਲਾਕੇ ਵਿਚ 32 ਸਾਲਾ ਨੌਜਵਾਨ ਦੇ ਕਤਲ ਦੇ ਮਾਮਲੇ ਨੇ ਇਲਾਕੇ ਵਿਚ ਸਨਸਨੀ ਫੈਲਾ ਦਿੱਤੀ ਹੈ। ਪਰਿਵਾਰ ਨੇ ਦੋਸ਼....

Ad Position 21
No active advertisement
ਅਜੀਤ ਡੈਸਕ 17-06-2026

ਲੁਧਿਆਣਾ, 17 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਡਾਬਾ ਥਾਣਾ ਅਧੀਨ ਇਲਾਕੇ ਵਿਚ 32 ਸਾਲਾ ਨੌਜਵਾਨ ਦੇ ਕਤਲ ਦੇ ਮਾਮਲੇ ਨੇ ਇਲਾਕੇ ਵਿਚ ਸਨਸਨੀ ਫੈਲਾ ਦਿੱਤੀ ਹੈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਰਿਸ਼ਤੇਦਾਰਾਂ ਵਲੋਂ ਰਚੀ ਗਈ ਸਾਜ਼ਿਸ਼ ਤਹਿਤ ਨੌਜਵਾਨ ਨੂੰ ਘਰੋਂ ਬੁਲਾ ਕੇ ਲਿਜਾਇਆ ਗਿਆ ਅਤੇ ਬਾਅਦ ਵਿਚ ਚਾਕੂਆਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਨੂੰ ਉਸ ਦੇ ਤਾਏ ਦੇ ਲੜਕੇ ਨੇ ਘਰੋਂ ਬੁਲਾ ਕੇ ਆਪਣੇ ਨਾਲ ਲਿਜਾਇਆ ਗਿਆ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਨੌਜਵਾਨ ਨੂੰ ਸੁੰਨਸਾਨ ਥਾਂ 'ਤੇ ਲਿਜਾ ਕੇ ਉਸ 'ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਮੁੱਖ ਹਮਲਾਵਰ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ, ਪਰ ਜਿਸ ਰਿਸ਼ਤੇਦਾਰ ਨੇ ਨੌਜਵਾਨ ਨੂੰ ਘਰੋਂ ਲਿਜਾਇਆ ਸੀ, ਉਸ ਖ਼ਿਲਾਫ਼ ਅਜੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਪੀੜਤ ਪਰਿਵਾਰ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ। ਪਰਿਵਾਰ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੂਰੀ ਕਾਰਵਾਈ ਨਾ ਹੋਈ ਤਾਂ ਉਹ ਪੁਲਿਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।

ਉੱਧਰ, ਇਸ ਮਾਮਲੇ ਸੰਬੰਧੀ ਡਾਬਾ ਥਾਣੇ ਦੇ ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਵਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਮ੍ਰਿਤਕ ਦੇ ਤਾਏ ਦੇ ਲੜਕੇ ਦੀ ਭੂਮਿਕਾ ਨੂੰ ਵੀ ਜਾਂਚ ਦੇ ਘੇਰੇ ਵਿਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸਬੂਤਾਂ ਅਤੇ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲਦ ਹੀ ਹਲਕਾ ਭਲੱਥ ਦਾ ਦੌਰਾ ਕਰਨਗੇ-- ਗੋਰਾ ਗਿੱਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24