07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪਤੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

ਅਟਾਰੀ ਸਰਹੱਦ (ਅੰਮ੍ਰਿਤਸਰ), 17 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਪੈਂਦੇ ਇਕ ਗੁਰਦੁਆਰਾ ਸਾਹਿਬ...

Ad Position 21
No active advertisement
ਅਜੀਤ ਡੈਸਕ 17-06-2026

ਅਟਾਰੀ ਸਰਹੱਦ (ਅੰਮ੍ਰਿਤਸਰ), 17 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਪੈਂਦੇ ਇਕ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਲੰਮੇ ਥੰਮੇ ਤੋਂ ਸੇਵਾ ਨਿਭਾ ਰਹੇ ਪਤੀ ਪਤਨੀ ਨੂੰ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਲਗਾਤਾਰ ਗੋਲੀਆਂ ਮਾਰ ਕੇ ਜਾਨ ਤੋਂ ਮੁਕਾ ਦਿੱਤੇ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ।
ਮਰਦਾਨ ਦੇ ਮਹੱਲਾ ਖਵਾਜਾ ਗੰਜ ਬਾਜ਼ਾਰ ਵਿਖੇ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿਖੇ ਇਹ ਦੋਵੇਂ ਪਤਨੀ ਪਤੀ ਪਿਛਲੇ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਦੇ ਨਾਲ ਨਾਲ ਆਪਣਾ ਰੋਜ਼ੀ ਰੋਟੀ ਦਾ ਕੰਮ ਬਾਹਰ ਦੁਕਾਨ 'ਤੇ ਕਰਦੇ ਸਨ ਤੇ ਰੋਜ਼ਾਨਾ ਦੇ ਵਾਂਗ ਇਹ ਅੱਜ ਵੀ ਸਵੇਰੇ ਗੁਰੂ ਘਰ ਦੀ ਸੇਵਾ ਕਰ ਰਹੇ ਸਨ ਜਿਥੇ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਦੋਵਾਂ ਨੂੰ ਲਗਾਤਾਰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮਰਦਾਨ ਦੀ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਤੀ ਪਤਨੀ ਦੀ ਪਹਿਚਾਨ ਜਗਨਨਾਥ ਸਿੰਘ ਤੇ ਉਸਦੀ ਪਤਨੀ ਗੁੱਡੀ ਵਜੋਂ ਹੋਈ ਹੈ।
ਸੂਚਨਾ ਮਿਲਣ 'ਤੇ ਮਰਦਾਨ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਪੀਓ ਮਰਦਾਨ ਮਸੂਦ ਅਹਿਮਦ ਐਸਐਸਪੀ ਇਨਵੈਸਟੀਗੇਸ਼ਨ ਮਾਰੀਆ ਮੁਸਤਫਾ ਏਐਸਪੀ ਸਿਟੀ, ਐਸਐਚਓ ਹੋਤੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ, ਸਬੂਤ ਇਕੱਠੇ ਕੀਤੇ ਅਤੇ ਘਟਨਾ ਦਾ ਜਾਇਜ਼ਾ ਲਿਆ।ਪੁਲਿਸ ਅਨੁਸਾਰ ਘਟਨਾ ਦੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ । ਉਪਰੰਤ ਡੀਪੀਓ ਮਰਦਾਨ ਨੇ ਡੀਐਚਕਿਊ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਵੀ ਹੁਕਮ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ 220 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਚੜ੍ਹੀ ਮਹਿਲਾ ਅਗਲੀ ਖ਼ਬਰ ਹੜਤਾਲ ਕਾਰਨ ਲਹਿਰਾ ਮੁਹੱਬਤ ਤਾਪ ਘਰ ਦੇ ਇਕ ਯੂਨਿਟ ਦਾ ਬਿਜਲੀ ਉਤਪਾਦਨ ਠੱਪ
Ad Position 24