07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

220 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਚੜ੍ਹੀ ਮਹਿਲਾ

ਲੁਧਿਆਣਾ, 17 ਜੂਨ (ਪ੍ਰਦੀਪ,ਭੰਡਾਰੀ) - ਲਾਡੋਵਾਲ ਇਲਾਕੇ ਵਿਚ ਉਸ ਵੇਲੇ ਹੰਗਾਮੇ ਵਾਲੀ ਸਥਿਤੀ ਬਣ ਗਈ ਜਦੋਂ ਆਪਣੇ ਪਤੀ ਦੇ ਦੂਜੇ ਵਿਆਹ ਤੋਂ ਨਾਰਾਜ਼ ਇਕ ਮਹਿਲਾ 220 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਚੜ੍ਹ...

Ad Position 21
No active advertisement
ਅਜੀਤ ਡੈਸਕ 17-06-2026

ਲੁਧਿਆਣਾ, 17 ਜੂਨ (ਪ੍ਰਦੀਪ,ਭੰਡਾਰੀ) - ਲਾਡੋਵਾਲ ਇਲਾਕੇ ਵਿਚ ਉਸ ਵੇਲੇ ਹੰਗਾਮੇ ਵਾਲੀ ਸਥਿਤੀ ਬਣ ਗਈ ਜਦੋਂ ਆਪਣੇ ਪਤੀ ਦੇ ਦੂਜੇ ਵਿਆਹ ਤੋਂ ਨਾਰਾਜ਼ ਇਕ ਮਹਿਲਾ 220 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਚੜ੍ਹ ਗਈ। ਮਹਿਲਾ ਕਰੀਬ 8 ਘੰਟਿਆਂ ਤੱਕ ਟਾਵਰ ਉੱਪਰ ਬੈਠੀ ਰਹੀ, ਜਿਸ ਕਾਰਨ ਪਰਿਵਾਰ ਅਤੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ।
ਟਾਵਰ 'ਤੇ ਚੜ੍ਹੀ ਮਹਿਲਾ ਦੀ ਪਛਾਣ ਪਿੰਡ ਬੱਗਾ ਕਲਾਂ ਦੀ ਰਹਿਣ ਵਾਲੀ 30 ਸਾਲਾ ਗਮਗਮੀ ਦੇਵੀ ਵਜੋਂ ਹੋਈ ਹੈ। ਮਹਿਲਾ ਦਾ ਦੋਸ਼ ਹੈ ਕਿ ਉਸਦੇ ਪਤੀ ਪਲਟੂ ਮੰਡਲ ਨੇ ਉਸਨੂੰ ਬਿਨਾਂ ਤਲਾਕ ਦਿੱਤੇ ਇਕ ਹੋਰ ਮਹਿਲਾ ਨਾਲ ਦੂਜਾ ਵਿਆਹ ਕਰ ਲਿਆ ਹੈ।
ਗਮਗਮੀ ਦੇਵੀ ਨੇ ਦੱਸਿਆ ਕਿ ਉਸਦਾ ਪਤੀ ਦੋਵੇਂ ਪਤਨੀਆਂ ਨੂੰ ਇਕੋ ਘਰ ਵਿਚ ਰੱਖ ਰਿਹਾ ਸੀ। ਜਦੋਂ ਉਸਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਸੌਤਣ ਨਾਲ ਰਹਿਣ ਤੋਂ ਇਨਕਾਰ ਕੀਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲਾਡੋਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਅਤੇ ਪਰਿਵਾਰਿਕ ਮੈਂਬਰਾਂ ਵਲੋਂ ਲਗਾਤਾਰ ਮਹਿਲਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ 'ਤੇ ਅੜੀ ਰਹੀ।
ਆਖਿਰਕਾਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਦਾ ਭਰੋਸਾ ਦੇਣ ਤੋਂ ਬਾਅਦ ਦੁਪਹਿਰ ਕਰੀਬ 2.50 'ਤੇ ਮਹਿਲਾ ਨੂੰ ਸੁਰੱਖਿਅਤ ਤਰੀਕੇ ਨਾਲ ਹੇਠਾਂ ਉਤਾਰ ਲਿਆ ਗਿਆ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮਹਿਲਾ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਸੰਬੰਧੀ ਕਾਂਗਰਸ ਵਰਕਰਾਂ ਦੀ ਅਹਿਮ ਮੀਟਿੰਗ, ਵੋਟਰ ਸੂਚੀਆਂ ਦੀ ਦਰੁਸਤੀ ਲਈ ਲਾਮਬੰਦੀ 'ਤੇ ਜ਼ੋਰ ਅਗਲੀ ਖ਼ਬਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪਤੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24