07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਐੱਸ.ਆਈ.ਆਰ. ਸੰਬੰਧੀ ਕਾਂਗਰਸ ਵਰਕਰਾਂ ਦੀ ਅਹਿਮ ਮੀਟਿੰਗ, ਵੋਟਰ ਸੂਚੀਆਂ ਦੀ ਦਰੁਸਤੀ ਲਈ ਲਾਮਬੰਦੀ 'ਤੇ ਜ਼ੋਰ

ਜ਼ੀਰਕਪੁਰ (ਮੁਹਾਲੀ), 17 ਜੂਨ (ਅਲੀ) - ਹਲਕਾ ਡੇਰਾਬੱਸੀ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਜਾਂਚ (ਐੱਸ.ਆਈ.ਆਰ.) ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ...

Ad Position 21
No active advertisement
ਅਜੀਤ ਡੈਸਕ 17-06-2026

ਜ਼ੀਰਕਪੁਰ (ਮੁਹਾਲੀ), 17 ਜੂਨ (ਅਲੀ) - ਹਲਕਾ ਡੇਰਾਬੱਸੀ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਜਾਂਚ (ਐੱਸ.ਆਈ.ਆਰ.) ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਡੇਰਾਬੱਸੀ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ਕਾਂਗਰਸ ਪਾਰਟੀ ਦੇ ਨਿਗਰਾਨ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ।
ਮੀਟਿੰਗ ਦੌਰਾਨ ਐੱਸ.ਆਈ.ਆਰ. ਪ੍ਰਕਿਰਿਆ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਪਾਰਟੀ ਵਰਕਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਲੋਕਾਂ ਤੱਕ ਪਹੁੰਚ ਕਰਕੇ ਵੋਟਰ ਸੂਚੀਆਂ ਦੀ ਜਾਂਚ ਅਤੇ ਦਰੁਸਤੀ ਸੰਬੰਧੀ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ।
ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦਾ ਸਹੀ ਅਤੇ ਪਾਰਦਰਸ਼ੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣਾ ਚਾਹੀਦਾ ਹੈ ਅਤੇ ਜਿਨ੍ਹਾਂ ਨਾਮਾਂ ਵਿਚ ਕੋਈ ਗਲਤੀ ਜਾਂ ਤਰੁੱਟੀ ਹੈ, ਉਨ੍ਹਾਂ ਨੂੰ ਸਮੇਂ ਸਿਰ ਠੀਕ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਦੀ ਜਾਂਚ ਅਤੇ ਸੋਧ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਭਾਰਤ ਲਈ ਵਨਡੇ ਵਿਚ 1000 ਦੌੜਾਂ ਬਣਾਉਣ ਵਾਲਾ ਚੌਥਾ ਸਭ ਤੋਂ ਤੇਜ਼ ਖਿਡਾਰੀ ਬਣਿਆ ਈਸ਼ਾਨ ਕਿਸ਼ਨ ਅਗਲੀ ਖ਼ਬਰ 220 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਚੜ੍ਹੀ ਮਹਿਲਾ
Ad Position 24