07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪਾਕਿਸਤਾਨ 'ਚ ਮਰਦਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ...

Ad Position 21
No active advertisement
ਅਜੀਤ ਡੈਸਕ 17-06-2026

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ ਸ੍ਰੀ ਜਗਨਨਾਥ ਅਤੇ ਬੀਬੀ ਅਸਮਾਵੰਤੀ ਦੀ ਕੁਝ ਲੋਕਾਂ ਵਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ, ਅਮਾਨਵੀ ਅਤੇ ਘੱਟ ਗਿਣਤੀ ਭਾਈਚਾਰਿਆਂ ਵਿਚ ਡਰ ਪੈਦਾ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸੇ਼ੇਸ਼ ਧਿਆਨ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਵਿਚ ਨੀਦਰਲੈਂਡ ਖ਼ਿਲਾਫ਼ ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹਾ ਬੱਲੇਬਾਜ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਜੀ7 ਸੰਮੇਲਨ ਤੋਂ ਇਲਾਵਾ ਟਰੰਪ ਨਾਲ ਦੁਵੱਲੀ ਗੱਲਬਾਤ
Ad Position 24