07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਾਕਿਸਤਾਨ ਅੰਦਰ ਸਿੱਖ ਜੋੜੇ ਦੇ ਕਤਲ ਦੀ ਕਰੜੀ ਨਿੰਦਾ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਮਰਦਾਨ...

Ad Position 21
No active advertisement
ਅਜੀਤ ਡੈਸਕ 17-06-2026

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਜਗਨਨਾਥ ਅਤੇ ਬੀਬੀ ਅਸਮਾਵੰਤੀ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖਾਨ ਅਫ਼ਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਬਹੁਤ ਹੀ ਘੱਟ ਗਿਣਤੀ ਵਿਚ ਹਨ ਅਤੇ ਜੇਕਰ ਉੱਥੇ ਇਸ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਇਹ ਵੱਡਾ ਅੱਤਿਆਚਾਰ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਹ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਘੱਟ ਗਿਣਤੀ ਕੌਮਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਕੀਤਾ ਹੈ ਕਿ ਕੀ ਪਾਕਿਸਤਾਨ ਅੰਦਰ ਘੱਟ ਗਿਣਤੀ ਕੌਮਾਂ ਸੁਰੱਖਿਅਤ ਹਨ ਜਾਂ ਨਹੀਂ? ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਇਸ ਦੋਹਰੇ ਕਤਲ ਮਾਮਲੇ ਵਿਚ ਦੋਸ਼ੀਆਂ ਦੇ ਮਨਸ਼ਾ ਨੂੰ ਪਾਰਦਰਸ਼ਤਾ ਨਾਲ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ, ਜਿਥੇ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ, ਨਿਰਦੋਸ਼ ਸਿੱਖਾਂ ਨੂੰ ਕਤਲ ਕਰਨਾ ਘੋਰ ਅਪਰਾਧ ਅਤੇ ਮਨੁੱਖਤਾ ਵਿਰੋਧੀ ਕਾਰਾ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਤਲ ਕੀਤੇ ਗਏ ਸਿੱਖ ਜੋੜੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਦੋਵੇਂ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਦਾ ਭਾਣਾ ਮੰਨਣ ਲਈ ਬਲ ਬਖ਼ਸ਼ਣ।

Ad Position 22
No active advertisement
ਪਿਛਲੀ ਖ਼ਬਰ 'ਰੀਲ' ਗਾਣੇ ਨੂੰ ਲੈਕੇ ਵਿਵਾਦ ‘ਚ ਘਿਰੇ ਪੰਜਾਬੀ ਗਾਇਕ R Nait ਨੇ ਮੰਗੀ ਮੁਆਫੀ ਅਗਲੀ ਖ਼ਬਰ ਗੋਲੀਆਂ ਮਾਰਨ ਤੋਂ ਬਾਅਦ ਜ਼ਖ਼ਮੀ ਚਾਚੇ ਨੂੰ ਗੱਡੀ ਵਿਚ ਲੈ ਕੇ ਭਤੀਜਾ ਫ਼ਰਾਰ
Ad Position 24