07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬਜ਼ੁਰਗ ਵਿਅਕਤੀ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਹੋਈ ਮੌਤ

ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ) - ਧਾਲੀਵਾਲ ਬੇਟ ਦੇ ਇਕ ਬਜ਼ੁਰਗ ਦੀ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ...

Ad Position 21
No active advertisement
ਅਜੀਤ ਡੈਸਕ 17-06-2026

ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ) - ਧਾਲੀਵਾਲ ਬੇਟ ਦੇ ਇਕ ਬਜ਼ੁਰਗ ਦੀ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਧਾਲੀਵਾਲ ਬੇਟ ਜੋ ਕਿ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ, ਨੇ ਅੱਜ ਆਪਣੇ ਖੂਹ 'ਤੇ ਜਾ ਕੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਉਸ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।ਇਸ ਸੰਬੰਧੀ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਜਦੋਂ ਉਕਤ ਵਿਅਕਤੀ ਨੂੰ ਉਸ ਦੇ ਪਰਿਵਾਰਿਕ ਮੈਂਬਰ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਹਾਲਤ ਗੰਭੀਰ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਜੀ7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਕੀਤੀ ਦੁਵੱਲੀ ਮੀਟਿੰਗ ਅਗਲੀ ਖ਼ਬਰ ਦੂਜੇ ਵਨਡੇ 'ਚ ਭਾਰਤ ਨੇ 170 ਦੌੜਾਂ ਨਾਲ ਹਰਾਇਆ ਅਫ਼ਗਾਨਿਸਤਾਨ ਨੂੰ
Ad Position 24