07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮਹਿਲਾ ਟੀ-20 ਵਿਸ਼ਵ ਕੱਪ - ਭਾਰਤ ਨੇ 95 ਦੌੜਾਂ ਨਾਲ ਹਰਾਇਆ ਨੀਦਰਲੈਂਡ ਨੂੰ

ਹੈਡਿੰਗਲੇ (ਇੰਗਲੈਂਡ), 17 ਜੂਨ - ਮਹਿਲਾ ਵਿਸ਼ਵ ਕੱਪ ਦੇ 10ਵੇਂ ਮੈਚ ਵਿਚ ਭਾਰਤ ਨੇ ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾ ਦਿੱਤਾ। ਹੈਡਿੰਗਲੇ ਕ੍ਰਿਕਟ ਗਰਾਊਂਡ ਵਿਖੇ ਹੋਏ ਇਸ ਮੈਚ ਵਿਚ ਟਾਸ ਜਿੱਤ ਕੇ ਨੀਦਰਲੈਂਡ ਦੀ ਕਪਤਾਨ...

Ad Position 21
No active advertisement
ਅਜੀਤ ਡੈਸਕ 17-06-2026

ਹੈਡਿੰਗਲੇ (ਇੰਗਲੈਂਡ), 17 ਜੂਨ - ਮਹਿਲਾ ਵਿਸ਼ਵ ਕੱਪ ਦੇ 10ਵੇਂ ਮੈਚ ਵਿਚ ਭਾਰਤ ਨੇ ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾ ਦਿੱਤਾ। ਹੈਡਿੰਗਲੇ ਕ੍ਰਿਕਟ ਗਰਾਊਂਡ ਵਿਖੇ ਹੋਏ ਇਸ ਮੈਚ ਵਿਚ ਟਾਸ ਜਿੱਤ ਕੇ ਨੀਦਰਲੈਂਡ ਦੀ ਕਪਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਸਮ੍ਰਿਤੀ ਮੰਧਾਨਾ ਅਤੇ ਸ਼ੇਫਾਲੀ ਵਰਮਾ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ 20 ਓਵਰਾਂ ਵਿਚ ਪੰਜ ਵਿਕਟਾਂ 'ਤੇ 209 ਦੌੜਾਂ ਬਣਾਈਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਨੀਦਰਲੈਂਡ ਦੀ ਪੂਰੀ ਟੀਮ 17.3 ਓਵਰਾਂ ਵਿਚ 114 ਦੌੜਾਂ ਬਣਾ ਕੇ ਆਊਟ ਹੋ ਗਈ। ਨੀਦਰਲੈਂਡ ਦੀ ਕੋਈ ਵੀ ਬੱਲੇਬਾਜ਼ 30 ਦੌੜਾਂ ਤੋਂ ਪਾਰ ਨਹੀਂ ਜਾ ਸਕੀ। ਭਾਰਤ ਵਲੋਂ ਸ਼੍ਰੀ ਚਰਨੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿਚ 19 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ ਜਦਕਿ ਸ਼ੈਫਾਲੀ ਵਰਮਾ ਨੇ 3.2 ਓਵਰਾਂ ਵਿਚ 20 ਦੌੜਾਂ ਦੇ ਕੇ 3 ਅਤੇ ਨੰਦਨੀ ਸ਼ਰਮਾ ਨੇ 3 ਓਵਰਾਂ ਵਿਚ 22 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ। ਸ਼ੇਫਾਲੀ ਵਰਮਾ ਨੂੰ ਉਸ ਦੇ ਹਰਫਨਮੌਲਾ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਫਰਿਸਕੋ ਆਰਟਿਸਟ ਗੁਰਪ੍ਰੀਤ ਸਿੰਘ ਮਣਕੂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸੀਆਈਐਸਐਫ ਨੇ ਸੰਭਾਲੀ ਦਿੱਲੀ ਦੇ ਸਫਦਰਜੰਗ ਹਵਾਈ ਅੱਡੇ ਦੀ ਸੁਰੱਖਿਆ ਕਮਾਨ
Ad Position 24