06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਅਕਾਲੀ ਦਲ ਨੇ ਰਚੀ ਸਿਆਸੀ ਸਾਜਿਸ਼- ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਜੂਨ- ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਪ੍ਰੈਸ ਕਾਨਫ਼ਰੰਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ....

Ad Position 21
No active advertisement
ਅਜੀਤ ਡੈਸਕ 18-06-2026

ਚੰਡੀਗੜ੍ਹ, 18 ਜੂਨ- ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਪ੍ਰੈਸ ਕਾਨਫ਼ਰੰਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਮੌਜੂਦ ਸਨ। ਮੰਤਰੀ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ ਹੈ ਤੇ ਉਨ੍ਹਾਂ ਦੀ ਫ਼ਰਜ਼ੀ ਵੀਡੀਓ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਨੇ ਇਹ ਸਿਆਸੀ ਸਾਜਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਵੀਡੀਓ ਤਿਆਰ ਕਰਕੇ ਮੁੱਖ ਮੰਤਰੀ ਮਾਨ ਦੀ ਕਿਰਦਰਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਦੀ ਬੇਅਦਬੀਆਂ ਦਾ ਰਿਹਾ ਹੈ। 1986 ’ਚ ਵੀ ਅਕਾਲੀ ਦਲ ਨੇ ਬੇਅਦਬੀ ਕਰਵਾਈ ਸੀ। ਕਥਿਤ ਵੀਡੀਓ ਨੂੰ ਲੈ ਕੇ ‘ਆਪ’ ਨੇ ਦੋ ਰਿਪੋਰਟਾਂ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਵੀਡੀਓ ’ਚ ਦਿਖਣ ਵਾਲਾ ਸ਼ਖ਼ਸ ਮੁੱਖ ਮੰਤਰੀ ਮਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਰਿਪੋਰਟਾਂ ’ਚ 1191 ਐਂਗਲ ਲਏ ਗਏ ਤੇ ਸਾਰੇ ਪੱਖਾਂ ਤੋਂ ਜਾਂਚ ਕੀਤੀ ਗਈ, ਜੋ ਕਿ ਗਲਤ ਸਾਬਿਤ ਹੋਈ  ਹੈ। 

‘ਆਪ’ ਆਗੂ ਬਲਤੇਜ ਸਿੰਘ  ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ ਤੇ ਲੋਕ ਉਨ੍ਹਾਂ ਦੇ ਕੰਮਾਂ ਤੋਂ ਖ਼ੁਸ਼ ਹਨ। ਵਿਰੋਧੀ ਇਸ ਗੱਲ ਤੋਂ ਖ਼ਫ਼ਾ ਹੋ ਮੁੱਖ ਮੰਤਰੀ ਖ਼ਿਲਾਫ਼ ਸਾਜਿਸ਼ਾਂ ਰੱਚ ਰਹੇ ਹਨ। 

ਮੁੱਖ ਮੰਤਰੀ ਭਗਵੰਤ ਮਾਨ ਦੀ ਫਰਜ਼ੀ ਵੀਡੀਓ ਪੰਥ ਵਿਰੁੱਧ ਸਭ ਤੋਂ ਵੱਡੀ ਸਾਜ਼ਿਸ਼ ਹੈ ਤੇ ਅਜਿਹੀ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਦੋਸ਼ੀਆਂ ਦਾ ਪਤਾ ਲਗਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਮਾਨ ਸਰਕਾਰ ਇਸ ਘਿਨਾਉਣੀ ਸਾਜ਼ਿਸ਼ ਵਿਚ  ਸ਼ਾਮਿਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਦਾ ਦਾਅਵਾ ਕਰਦੀ ਹੈ। ਮਾਨ ਸਰਕਾਰ ਪੰਥ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਰਾਜ ਸਭਾ ਮੈਂਬਰ ਤਰੁਣ ਚ... ਅਗਲੀ ਖ਼ਬਰ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Ad Position 24