06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ

ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ,ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ...

Ad Position 21
No active advertisement
ਅਜੀਤ ਡੈਸਕ 18-06-2026

 ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ,ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਆਪਣੇ ਬਲਬੂਤੇ ’ਤੇ ਸਾਰੀਆਂ ਹੀ ਸੀਟਾਂ ’ਤੇ ਚੋਣ ਲੜੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ. ਢਿੱਲੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਮਝੌਤੇ ਨੂੰ ਨਕਾਰਦੇ ਹੋਏ ਕਿਹਾ ਕਿ ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ। ਇਸ ਦੌਰਾਨ ਨਵ ਨਿਯੁਕਤ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦੋਵਾਂ ਭਾਜਪਾ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰੋਂ ਆਈ 11 ਪਿਸਤੋਲਾਂ ਦੀ ਖੇਪ ਬਰਾਮਦ, 8 ਮੁਲਜ਼ਮ ਕਾਬੂ ਅਗਲੀ ਖ਼ਬਰ ਦੋਹਰੇ ਹੱਤਿਆਕਾਂਡ ਨੂੰ ਅੰਜ਼ਾਮ ਦੇਣ ਵਾਲਾ ਸਾਹਿਲ ਮਲਿਕ ਗ੍ਰਿਫ਼ਤਾਰ
Ad Position 24