06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਜ਼ੀਰਕਪੁਰ-ਪਟਿਆਲਾ ਸੜਕ ਤੋਂ ਮਿਲੀ ਨੌਜਵਾਨ ਦੀ ਲਾਸ਼

ਜ਼ੀਰਕਪੁਰ,18 ਜੂਨ, (ਹੈਪੀ ਪੰਡਵਾਲਾ) - ਜ਼ੀਰਕਪੁਰ - ਪਟਿਆਲਾ ਸੜਕ ’ਤੇ ਇਕ ਢਾਬੇ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਡੇਰਾਬੱਸੀ...

Ad Position 21
No active advertisement
ਅਜੀਤ ਡੈਸਕ 18-06-2026

ਜ਼ੀਰਕਪੁਰ,18 ਜੂਨ, (ਹੈਪੀ ਪੰਡਵਾਲਾ) - ਜ਼ੀਰਕਪੁਰ - ਪਟਿਆਲਾ ਸੜਕ ’ਤੇ ਇਕ ਢਾਬੇ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸੜਕ ਪਾਰ ਕਰ ਰਿਹਾ ਸੀ ਅਤੇ ਇਕ ਛੋਟੇ ਹਾਥੀ (ਟੈਂਪੂ) ਨਾਲ ਟਕਰਾ ਕੇ ਡਿੱਗ ਗਿਆ। ਉਪਰੰਤ ਨੇੜਲੇ ਦੁਕਾਨਦਾਰਾਂ ਨੇ ਉਸ ਨੂੰ ਹਸਪਤਾਲ ਲਿਜਾਣ ਲਈ ਟੈਂਪੂ 'ਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਨੇ ਹਸਪਤਾਲ ਜਾਣ ਤੋਂ ਮਨ੍ਹਾ ਕਰ ਦਿੱਤਾ। ਕਰੀਬ ਘੰਟੇ ਬਾਅਦ ਉਸ ਦੀ ਉੱਥੇ ਹੀ ਮੌਤ ਹੋ ਗਈ। ਇਸ ਬਾਬਤ ਸਮਾਜ ਸੇਵੀ ਸੋਨੂੰ ਸੇਠੀ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਮੂੰਹ ਅਤੇ ਸਰੀਰਕ ਹਾਲਤ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਉਹ ਨਸ਼ੇ ਦੀ ਹਾਲਤ ਵਿਚ ਸੀ। ਮਾਮਲੇ ਬਾਬਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜੇ ਮ੍ਰਿਤਕ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਕਿ ਮੌਤ ਨਸ਼ੇ ਦੀ ਵੱਧ ਮਾਤਰਾ ਨਾਲ ਹੋਈ ਹੈ ਜਾਂ ਫਿਰ ਕਿਸੇ ਹਾਦਸੇ ਕਾਰਨ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਹੀ ਮੌਤ ਦੇ ਅਸਲ ਕਾਰਨ ਸਾਹਮਣੇ ਆਉਣਗੇ।

Ad Position 22
No active advertisement
ਪਿਛਲੀ ਖ਼ਬਰ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ 2 ਸਰਹੱਦੀ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਇੱਕਦਮ ਹੋਈ ਠੱਪ ਅਗਲੀ ਖ਼ਬਰ ਸਰਹੱਦ ਪਾਰੋਂ ਆਈ 11 ਪਿਸਤੋਲਾਂ ਦੀ ਖੇਪ ਬਰਾਮਦ, 8 ਮੁਲਜ਼ਮ ਕਾਬੂ
Ad Position 24