06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਫ਼ਾਜ਼ਿਲਕਾ ਪੁਲਿਸ ਵਲੋਂ ਮਹਿਲਾ ਸਣੇ 3 ਨਸ਼ਾ ਤਸਕਰ ਕਾਬੂ

ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ) : ਫ਼ਾਜ਼ਿਲਕਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਮਹਿਲਾ ਸਮੇਤ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ...

Ad Position 21
No active advertisement
ਅਜੀਤ ਡੈਸਕ 18-06-2026

ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ) : ਫ਼ਾਜ਼ਿਲਕਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਮਹਿਲਾ ਸਮੇਤ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 2 ਕਿਲੋ 515 ਗ੍ਰਾਮ ਹੈਰੋਇਨ, ਇਕ ਨਾਜਾਇਜ਼ ਪਿਸਤੌਲ, 2 ਖਾਲੀ ਮੈਗਜ਼ੀਨ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜੋਕਿ ਪਾਕਿਸਤਾਨ ਤੋਂ ਭਾਰਤ ਅੰਦਰ ਡਰੋਨ ਰਾਹੀਂ ਆਏ ਸਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਿੰਮੋ ਬਾਈ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਬਲਵਿੰਦਰ ਸਿੰਘ,ਵਾਸੀ ਫੱਤੂ ਵਾਲਾ ਢਾਣੀ ਅਤੇ ਸੁਖਦੇਵ ਸਿੰਘ ਵਾਸੀ ਜੋਧਾ ਭੈਣੀ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਅਤੇ ਬੀ.ਐਸ.ਐਫ. ਵਲੋਂ ਮੰਡੀ ਲਾਧੂਕਾ ਨੇੜੇ ਨਾਕਾਬੰਦੀ ਕੀਤੀ ਗਈ ਸੀ। ਸ਼ੱਕ ਦੇ ਆਧਾਰ ’ਤੇ ਜਦੋਂ ਉਕਤ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ।
ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਬਲਵਿੰਦਰ ਸਿੰਘ ਇਸ ਗਰੋਹ ਦਾ ਮੁੱਖ ਸਰਗਨਾ ਹੈ। ਉਸ ਨੇ ਪਾਕਿਸਤਾਨ ਵਿਚ ਆਪਣੇ ਸੰਪਰਕਾਂ ਰਾਹੀਂ ਡਰੋਨ ਦੀ ਮਦਦ ਨਾਲ ਹੈਰੋਇਨ ਦੀ ਇਹ ਖੇਪ ਮੰਗਵਾਈ ਸੀ। ਐੱਸਐੱਸਪੀ ਨੇ ਦੱਸਿਆ ਕਿ ਬਲਵਿੰਦਰ ਸਿੰਘ ਹਾਲ ਹੀ ਵਿਚ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਉਸ ਨੇ ਆਪਣੇ ਦੋ ਹੋਰ ਸਾਥੀਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਤਸਕਰੀ ਦੇ ਧੰਦੇ ਵਿਚ ਸ਼ਾਮਲ ਕੀਤਾ ਸੀ।ਪੁਲਿਸ ਅਨੁਸਾਰ ਬਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਦੋਸ਼ੀ ਬਲਵਿੰਦਰ ਸਿੰਘ ਨੇ ਜੇਲ੍ਹ ਵਿਚ ਰਹਿੰਦਿਆਂ ਪਾਕਿਸਤਾਨ ਦੇ ਤਸਕਰਾਂ ਦੇ ਨੰਬਰ ਹਾਸਿਲ ਕੀਤੇ ਸਨ। ਪੁਲਿਸ ਵਲੋਂ ਹੁਣ ਇਸ ਗਰੋਹ ਦੇ ਹੋਰ ਸੰਭਾਵਿਤ ਮੈਂਬਰਾਂ ਅਤੇ ਨਸ਼ੇ ਦੀ ਇਸ ਖੇਪ ਦੇ ਨੈੱਟਵਰਕ ਸੰਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸੇਂਟ-ਗੋਬੇਨ ਦੇ ਚੇਅਰਮੈਨ ਅਤੇ ਸੀਈਓ ਬੇਨੋਇਟ ਬਾਜ਼ਿਨ ਨਾਲ ਮੁਲਾਕਾਤ
Ad Position 24