05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੜਕ ਹਾਦਸੇ 'ਚ 17 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਚੋਗਾਵਾਂ/ਅੰਮ੍ਰਿਤਸਰ, 18 ਜੂਨ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਦੇ ਇਕ 17 ਸਾਲਾਂ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 18-06-2026

ਚੋਗਾਵਾਂ/ਅੰਮ੍ਰਿਤਸਰ, 18 ਜੂਨ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਦੇ ਇਕ 17 ਸਾਲਾਂ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਅਰਸ਼ਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਣੀਏਕੇ ਕੰਮ ਤੇ ਜਾ ਰਿਹਾ ਸੀ।ਜਦੋਂ ਮਾਦੋਕੇ ਵਿਖੇ ਪਹੁੰਚਿਆ ਤਾਂ ਇਕ ਸਕਾਰਪੀਓ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਅਰਸ਼ਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਗੱਡੀ ਵਾਲਾ ਮੌਕੇ ਤੋਂ ਗੱਡੀ ਭਜਾ ਕੇ ਲੈ ਗਿਆ। ਜਗੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਰਸ਼ਪ੍ਰੀਤ ਸਿੰਘ ਦਾ ਪਿਤਾ ਵੀ ਬੀਮਾਰ ਰਹਿੰਦਾ ਹੈ। ਘਰ ਵਿਚ ਗਰੀਬੀ ਹੋਣ ਕਾਰਨ ਉਹ ਦੁਕਾਨ 'ਤੇ ਕੰਮ ਕਰਨ ਜਾਂਦਾ ਸੀ। ਨੌਜਵਾਨ ਪੁੱਤ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਉਨਾਂ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਰਾਮ ਤੀਰਥ ਚੌਂਕੀ ਦੀ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਖੰਗਾਲ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਐਲਐਨਜੀ ਕੈਰੀਅਰ ਦਿਸ਼ਾ 19 ਜੂਨ ਨੂੰ ਗੁਜਰਾਤ ਪਹੁੰਚੇਗੀ - ਜਹਾਜ਼ਰਾਨੀ ਮੰਤਰਾਲਾ ਅਗਲੀ ਖ਼ਬਰ ਜ਼ੀਰਕਪੁਰ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ
Ad Position 24