05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਅਚਾਨਕ ਲੈਂਟਰ ਡਿੱਗਣ ਕਾਰਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਕਰ ਗਏ ਅਕਾਲ ਚਲਾਣਾ

ਅਜਨਾਲਾ/ਚੁਗਾਵਾਂ (ਅੰਮ੍ਰਿਤਸਰ), 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ) - ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸੰਬੰਧਿਤ ਇਤਿਹਾਸਕ ਅਸਥਾਨ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 18-06-2026

ਅਜਨਾਲਾ/ਚੁਗਾਵਾਂ (ਅੰਮ੍ਰਿਤਸਰ), 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ) - ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸੰਬੰਧਿਤ ਇਤਿਹਾਸਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਅੱਜ ਡਗਤੂਤ ਨੇੜੇ ਪਿੰਡ ਸੈਦਪੁਰ ਵਿਖੇ ਅਚਾਨਕ ਲੈਂਟਰ ਹੇਠਾਂ ਆਉਣ ਕਾਰਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਸਮੂਹ ਇਲਾਕੇ ਦੀਆਂ ਸੰਗਤਾਂ ਵਿਚ ਗਹਿਰਾ ਦੁੱਖ ਅਤੇ ਸੋਗ ਦੀ ਲਹਿਰ ਦੌੜ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਮੁਖਤਾਰ ਸਿੰਘ ਆਪਣੇ ਆਪਣੇ ਹੋਰਨਾਂ ਸਾਥੀਆਂ ਸਮੇਤ ਪਿੰਡ ਡਗਤੂਤ ਵਿਖੇ ਇਕ ਪੁਰਾਣੇ ਘਰ ਨੂੰ ਢਾਹ ਰਹੇ ਸਨ, ਜਿੱਥੇ ਅਚਾਨਕ ਲੈਂਟਰ ਹੇਠਾਂ ਆ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਦੁਖਦਾਈ ਹਾਦਸੇ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ।ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਵਿਖੇ ਨਿਸ਼ਕਾਮ ਭਾਵਨਾ ਨਾਲ ਸੰਗਤ ਦੀ ਸੇਵਾ ਕਰ ਰਹੇ ਸਨ। ਉਹ ਗੁਰਮਤਿ ਵਿਚਾਰਾਂ, ਸਾਦੇ ਜੀਵਨ ਅਤੇ ਸੇਵਾ-ਸਿਮਰਨ ਲਈ ਇਲਾਕੇ ਵਿਚ ਵਿਸ਼ੇਸ਼ ਸਤਿਕਾਰ ਰੱਖਦੇ ਸਨ। ਉਨ੍ਹਾਂ ਨੇ ਆਪਣਾ ਜੀਵਨ ਗੁਰੂ ਘਰ ਦੀ ਸੇਵਾ ਅਤੇ ਸੰਗਤਾਂ ਦੀ ਭਲਾਈ ਲਈ ਸਮਰਪਿਤ ਕੀਤਾ ਹੋਇਆ ਸੀ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਅਤੇ ਸੰਗਤ ਨਾਲ ਹਮਦਰਦੀ ਜਤਾਈ ਹੈ।

Ad Position 22
No active advertisement
ਪਿਛਲੀ ਖ਼ਬਰ ਮੀਟਰ ਰੀਡਰਾਂ ਦੀ ਹੜਤਾਲ ਕਾਰਨ ਬਿਜਲੀ ਬਿੱਲਾਂ ਵਿਚ ਦੇਰੀ, ਖਪਤਕਾਰ ਪ੍ਰੇਸ਼ਾਨ ਅਗਲੀ ਖ਼ਬਰ ਐਲਐਨਜੀ ਕੈਰੀਅਰ ਦਿਸ਼ਾ 19 ਜੂਨ ਨੂੰ ਗੁਜਰਾਤ ਪਹੁੰਚੇਗੀ - ਜਹਾਜ਼ਰਾਨੀ ਮੰਤਰਾਲਾ
Ad Position 24