05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਸੰਭਾਲਿਆ ਦਸੂਹਾ ਥਾਣੇ ਦਾ ਚਾਰਜ

ਦਸੂਹਾ (ਹੁਸ਼ਿਆਰਪੁਰ), 18 ਜੂਨ( ਕੌਸ਼ਲ) - ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦਸੂਹਾ ਪੁਲਿਸ ਥਾਣੇ ਦੇ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਦਸੂਹਾ ਪੁਲਿਸ ਥਾਣੇ ਵਿਚ ਤਾਇਨਾਤ...

Ad Position 21
No active advertisement
ਅਜੀਤ ਡੈਸਕ 18-06-2026

 ਦਸੂਹਾ (ਹੁਸ਼ਿਆਰਪੁਰ), 18 ਜੂਨ( ਕੌਸ਼ਲ) - ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦਸੂਹਾ ਪੁਲਿਸ ਥਾਣੇ ਦੇ ਮੁਖੀ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਦਸੂਹਾ ਪੁਲਿਸ ਥਾਣੇ ਵਿਚ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਚਾਰਜ ਸੰਭਾਲਣ ਉਪਰੰਤ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ, ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਬ-ਇੰਸਪੈਕਟਰ ਦਲਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦਸੂਹਾ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਵੀ ਉਨ੍ਹਾਂ ਨੂੰ ਨਵੀਂ ਤਾਇਨਾਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਜਲਦੀ ਤੋਂ ਜਲਦੀ ਅਪਣਾਉਣ ਸਾਂਝਾ ਡਿਜੀਟਲ ਪਲੇਟਫਾਰਮ, ਸਾਈਬਰ ਸੁਰੱਖਿਆ ਪ੍ਰਣਾਲੀ - ਅਮਿਤ ਸ਼ਾਹ ਅਗਲੀ ਖ਼ਬਰ "ਦਿਸ਼ਾ ਤੋਂ ਬਾਅਦ ਕੋਈ ਹੋਰ ਭਾਰਤੀ ਝੰਡੇ ਵਾਲਾ ਜਹਾਜ਼ ਨਹੀਂ ਗਿਆ - ਜਹਾਜ਼ਰਾਨੀ ਮੰਤਰਾਲਾ
Ad Position 24