05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਅਕਾਲੀ ਦਲ ਵਲੋਂ 19 ਜੁਲਾਈ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ, 18 ਜੂਨ - ਸ਼੍ਰੋਮਣੀ ਅਕਾਲੀ ਦਲ ਨੇ 19 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ।ਅੱਜ ਇਥੇ ਪਾਰਟੀ ਹੈਡਕੁਆਰਟਰਜ਼ ਵਿਖੇ ਇਕ...

Ad Position 21
No active advertisement
ਅਜੀਤ ਡੈਸਕ 18-06-2026

ਚੰਡੀਗੜ੍ਹ, 18 ਜੂਨ - ਸ਼੍ਰੋਮਣੀ ਅਕਾਲੀ ਦਲ ਨੇ 19 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ।ਅੱਜ ਇਥੇ ਪਾਰਟੀ ਹੈਡਕੁਆਰਟਰਜ਼ ਵਿਖੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਧਰਮ ਯੁੱਧ ਮੋਰਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸਾਡੇ ਸਿੱਖ ਜਰਨੈਲਾਂ ਖ਼ਿਲਾਫ਼ ਜੋ ਕੁਝ ਵੀ ਕੀਤਾ, ਉਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਲੰਬੇ ਸਮੇਂ ਤੋਂ ਸਿੱਖ ਕੌਮ ਦੇ ਸਬਰ ਤੇ ਸੰਜਮ ਨੂੰ ਪਰਖਣ ਦਾ ਯਤਨ ਕੀਤਾ ਹੈ। ਹੁਣ ਇਸ ਗੱਲ ਦੀ ਹੱਦ ਹੋ ਗਈ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਸਾਰੀਆਂ ਧਾਰਮਿਕ ਜਥੇਬੰਦੀਆਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਤ ਸਮਾਜ, ਧਾਰਮਿਕ ਸ਼ਖਸੀਅਤਾਂ, ਸਿੱਖ ਬੁੱਧੀਜੀਵੀਆਂ, ਸਮਾਜਿਕ-ਧਾਰਮਿਕ ਸੰਗਠਨਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਜਿਨ੍ਹਾਂ ਵਿਚ ਆਪ, ਕਾਂਗਰਸ, ਭਾਜਪਾ ਆਦਿ ਦੇ ਸਿੱਖ ਆਗੂ ਤੇ ਹੋਰ ਵੀ ਸ਼ਾਮਿਲ ਹਨ, ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਦੇ ਖ਼ਿਲਾਫ਼ ਇਸ ਸਾਂਝੇ ਧਰਮ ਯੁੱਧ ਵਿਚ ਸ਼ਾਮਿਲ ਹੋਣ।
ਅਕਾਲੀ ਦਲ ਦੇ ਮੁਖੀ ਨੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ 5 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਵੀ ਕੀਤਾ, ਜਿਸ ਵਿਚ ਮਹੇਸ਼ ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਤੇ ਅਮਰਜੀਤ ਸਿੰਘ ਚਾਵਲਾ ਵੀ ਸ਼ਾਮਿਲ ਕੀਤੇ ਗਏ ਜੋ ਮਾਨ ਖ਼ਿਲਾਫ਼ ਇਸ ਸਾਂਝੇ ਧਰਮਯੁੱਧ ਮੋਰਚੇ ਦੇ ਮਾਮਲੇ ਵਿਚ ਸਭ ਨੂੰ ਮਿਲ ਕੇ ਬੇਨਤੀ ਵੀ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਪ੍ਰਧਾਨ ਢਿੱਲੋਂ ਤੇ ਸੰਸਦ ਮੈਂਬਰ ਚੁੱਘ ਪਾਵਨ ਵਾਲਮੀਕ ਤੀਰਥ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਹਿਕਾਰੀ ਬੈਂਕਾਂ ਜਲਦੀ ਤੋਂ ਜਲਦੀ ਅਪਣਾਉਣ ਸਾਂਝਾ ਡਿਜੀਟਲ ਪਲੇਟਫਾਰਮ, ਸਾਈਬਰ ਸੁਰੱਖਿਆ ਪ੍ਰਣਾਲੀ - ਅਮਿਤ ਸ਼ਾਹ
Ad Position 24