05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਗਵਾੜਾ ’ਚ ਲੋਕ ਮਿਲਣੀ ਸਮਾਗਮ ਦੌਰਾਨ 18.57 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਐਲਾਨ

ਫਗਵਾੜਾ (ਕਪੂਰਥਲਾ), (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਗਵਾੜਾ ਦੇ ਗਾਂਧੀ ਚੌਕ...

Ad Position 21
No active advertisement
ਅਜੀਤ ਡੈਸਕ 18-06-2026

ਫਗਵਾੜਾ (ਕਪੂਰਥਲਾ), (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਗਵਾੜਾ ਦੇ ਗਾਂਧੀ ਚੌਕ ਪਹੁੰਚੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿੱਖਿਆ, ਸਿਹਤ ਅਤੇ ਉਦਯੋਗ ਖੇਤਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ।
ਉਨ੍ਹਾਂ ਫਗਵਾੜਾ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਸਮੱਸਿਆਵਾਂ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ। ਇਨ੍ਹਾਂ ’ਚ ਫਗਵਾੜਾ ਮੇਨ ਮਾਰਕੀਟ ਦੀ ਸੀਵਰੇਜ ਸਮੱਸਿਆ ਦਾ ਹੱਲ, ਫਗਵਾੜਾ ਨੂੰ ਪੂਰਨ ਜ਼ਿਲ੍ਹਾ ਬਣਾਉਣਾ ਅਤੇ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਜਲਦ ਸ਼ੁਰੂ ਕਰਵਾਉਣ ਦੀ ਮੰਗ ਸ਼ਾਮਿਲ ਸੀ।
ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ਦਾ ਨੌਜਵਾਨ ਰੋਜ਼ਗਾਰ ਦੀ ਭਾਲ ’ਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਇਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਸਰਕਾਰੀ ਵਾਹਨਾਂ ਰਾਹੀਂ ਵੀ ਨਸ਼ਾ ਪਹੁੰਚਾਇਆ ਜਾਂਦਾ ਸੀ ਅਤੇ ਕੋਈ ਰੋਕਥਾਮ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਹਮੇਸ਼ਾ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਤੇ ਪੰਜਾਬ ਦੇ ਵਿਕਾਸ ਦੀ ਥਾਂ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਫਗਵਾੜਾ ’ਚ 18.57 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਚੱਲ ਰਹੇ ਫੀਫਾ ਵਿਸ਼ਵ ਕੱਪ ਲਈ ਫਰਾਂਸੀਸੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਗਲੀ ਖ਼ਬਰ ਇਸ ਸਮੇਂ ਇਜ਼ਰਾਈਲ ਰਾਸ਼ਟਰ ਪ੍ਰਤੀ ਹਮਦਰਦੀ ਰੱਖਣ ਵਾਲੇ ਟਰੰਪ ਦੁਨੀਆ ਵਿਚ ਇਕੋ ਇਕ ਰਾਸ਼ਟਰ ਮੁਖੀ - ਜੇ.ਡੀ. ਵੈਂਸ
Ad Position 24