04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚ ਅੱਜ ਮੀਂਹ ਸੰਬੰਧੀ ਯੈਲੋ ਅਲਰਟ ਜਾਰੀ

ਚੰਡੀਗੜ੍ਹ,19 ਜੂਨ- ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚ ਅੱਜ ਮੀਂਹ, ਗਰਜ ਅਤੇ ਬਿਜਲੀ ਡਿੱਗਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ....

Ad Position 21
No active advertisement
ਅਜੀਤ ਡੈਸਕ 19-06-2026

ਚੰਡੀਗੜ੍ਹ,19 ਜੂਨ- ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚ ਅੱਜ ਮੀਂਹ, ਗਰਜ ਅਤੇ ਬਿਜਲੀ ਡਿੱਗਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਗਰਜ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ ਚੰਡੀਗੜ੍ਹ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ।

ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। 22 ਜੂਨ ਤੱਕ ਗਰਜ ਅਤੇ ਮੀਂਹ ਜਾਰੀ ਰਹਿਣ ਦੀ ਉਮੀਦ ਹੈ।

ਜਿਵੇਂ-ਜਿਵੇਂ ਪੰਜਾਬ ਵਿਚ ਗਰਮੀ ਵਧਦੀ ਜਾ ਰਹੀ ਹੈ, ਬਿਜਲੀ ਦੀ ਮੰਗ ਵਿਚ ਕਾਫ਼ੀ ਵਾਧਾ ਹੋਇਆ ਹੈ। ਸ਼ਾਮ ਤੱਕ ਇਹ 13,290 ਮੈਗਾਵਾਟ ਤੱਕ ਪਹੁੰਚ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੀ ਸ਼ਰਾਬ ਫੈਕਟਰੀ ’ਚ ਧਮਾਕਾ ਅਗਲੀ ਖ਼ਬਰ ਇੰਗਲੈਂਡ ਦੇ ਸ਼ਹਿਰ ਸਮੈਦਿਕ ਵਿਚ ਸਿੱਖ ਬਜ਼ੁਰਗ ’ਤੇ ਹਮਲਾ, ਇਕ ਨਾਬਾਲਗ ਗ੍ਰਿਫ਼ਤਾਰ
Ad Position 24