04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਜਸਕਰਨ ਸਿੰਘ ਗੱਗੂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪਿੰਡ ਚੀਦਾ ਵਿਖੇ ਲੱਗਾ ਧਰਨਾ

ਠੱਠੀ ਭਾਈ, (ਮੋਗਾ), 19 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸੁਖਾਨੰਦ ਵਿਖੇ ਗੋਲੀ ਮਾਰ ਕੇ ਮਾਰੇ ਗਏ ਨੌਜਵਾਨ ਜਸਕਰਨ ਸਿੰਘ ਉਰਫ਼ ਗੱਗੂ ਦੇ ਕਥਿਤ ਕਾਤਲਾਂ ਦੀ ਗ੍ਰਿਫ਼ਤਾਰੀ ਦੀ....

Ad Position 21
No active advertisement
ਅਜੀਤ ਡੈਸਕ 19-06-2026

ਠੱਠੀ ਭਾਈ, (ਮੋਗਾ), 19 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸੁਖਾਨੰਦ ਵਿਖੇ ਗੋਲੀ ਮਾਰ ਕੇ ਮਾਰੇ ਗਏ ਨੌਜਵਾਨ ਜਸਕਰਨ ਸਿੰਘ ਉਰਫ਼ ਗੱਗੂ ਦੇ ਕਥਿਤ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਚੀਦਾ ਦੇ ਵਸਨੀਕਾਂ ਵਲੋਂ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਚੀਦਾ ਵਿਖੇ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਸਕਰਨ ਸਿੰਘ ਗੱਗੂ ਦੇ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰੇ ਨਾਮਜ਼ਦ ਅਤੇ ਅਣ-ਪਛਾਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਦੋਸ਼ ਲਾਇਆ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਪਿੰਡ ਚੀਦਾ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਧਰਨੇ ਦੌਰਾਨ ਮਾਹੌਲ ਗਮਗੀਨ ਰਿਹਾ ਅਤੇ ਲੋਕਾਂ ਨੇ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਨਸਾਫ਼ ਦੀ ਮੰਗ ਦੁਹਰਾਈ। ਖਬਰ ਭੇਜੇ ਜਾਣ ਸਮੇਂ ਪ੍ਰਸ਼ਾਸਨ ਨਾਲ ਪਰਿਵਾਰ ਅਤੇ ਜਥੇਬੰਦੀਆਂ ਦੀ ਗੱਲਬਾਤ ਜਾਰੀ ਸੀ।

Ad Position 22
No active advertisement
ਪਿਛਲੀ ਖ਼ਬਰ ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ ਅਗਲੀ ਖ਼ਬਰ ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ
Ad Position 24