04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਮੁਖਤਾਰ ਸਿੰਘ ਜੀ ਪੰਜ ਤੱਤਾਂ ਵਿਚ ਹੋਏ ਵਿਲੀਨ

ਅਜਨਾਲਾ,(ਅੰਮ੍ਰਿਤਸਰ), 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ...

Ad Position 21
No active advertisement
ਅਜੀਤ ਡੈਸਕ 19-06-2026

ਅਜਨਾਲਾ,(ਅੰਮ੍ਰਿਤਸਰ), 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਕੱਲ੍ਹ ਲੈਂਟਰ ਹੇਠਾਂ ਆਉਣ ਕਾਰਨ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੇ ਨਾਲ ਹੀ ਇਕ ਹੋਰ ਨੌਜਵਾਨ ਅਜੇਪਾਲ ਸਿੰਘ ਵੀ ਅਕਾਲ ਚਲਾਣਾ ਕਰ ਗਿਆ ਸੀ। ਕੱਲ੍ਹ ਤੋਂ ਹੀ ਬਾਬਾ ਮੁਖਤਾਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਰੱਖਿਆ ਗਿਆ ਸੀ ਤੇ ਅੱਜ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਾਬਾ ਮੁਖਤਾਰ ਸਿੰਘ ਅਤੇ ਨੌਜਵਾਨ ਅਜੇਪਾਲ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਕੀਤਾ ਗਿਆ। ਇਸ ਮੌਕੇ ਮਹਾਂਪੁਰਖ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲੇ, ਬਾਬਾ ਜਗੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲੇ, ਬਾਬਾ ਕਿਰਪਾਲ ਸਿੰਘ ਗੁਰੂ ਕਾ ਬਾਗ ਵਾਲੇ, ਬਾਬਾ ਕੁਲਬੀਰ ਸਿੰਘ ਗੁਰਦੁਆਰਾ ਬਾਬੇ ਦੀ ਕੁੱਲੀ ਅਜਨਾਲਾ ਵਾਲੇ ਅਤੇ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਸਮੇਤ ਵੱਡੀ ਗਿਣਤੀ ਵਿਚ ਪਹੁੰਚੇ ਸੰਤ ਮਹਾਂਪੁਰਖ, ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਬਾਬਾ ਮੁਖਤਾਰ ਸਿੰਘ ਅਤੇ ਨੌਜਵਾਨ ਅਜੇਪਾਲ ਸਿੰਘ ਨੂੰ ਨੇ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ 434 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ
Ad Position 24