04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂ ਪਰਤੇ ਭਾਰਤ

ਅਟਾਰੀ ਸਰਹੱਦ, ਅੰਮ੍ਰਿਤਸਰ-19 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਉਪਰੰਤ...

Ad Position 21
No active advertisement
ਅਜੀਤ ਡੈਸਕ 19-06-2026

ਅਟਾਰੀ ਸਰਹੱਦ, ਅੰਮ੍ਰਿਤਸਰ-19 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਭਾਰਤੀ ਸਿੱਖ ਸ਼ਰਧਾਲੂ ਜਥਾ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਪਾਕਿਸਤਾਨ ਤੋਂ ਆਪਣੇ ਵਤਨ ਪਰਤ ਆਏ ਹਨ। ਸਿੱਖ ਸ਼ਰਧਾਲੂਆਂ ਦੇ ਵਤਨ ਪਰਤਣ ’ਤੇ ਐਲ.ਪੀ.ਆਈ., ਆਈ. ਆਈ.ਸੀ.ਪੀ. ਅਟਾਰੀ ਸਰਹੱਦ, ਭਾਰਤੀ ਕਸਟਮ ਤੇ ਭਾਰਤੀ ਇਮੀਗ੍ਰੇਸ਼ਨ ਵਲੋਂ ਸਿੱਖ ਸ਼ਰਧਾਲੂਆਂ ਲਈ ਗਰਮੀ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਵਿਚ ਪਾਣੀ ਦੀਆਂ ਛਬੀਲਾਂ ਥਾਂ-ਥਾਂ ’ਤੇ ਲਗਾਈਆਂ ਹੋਈਆਂ ਹਨ। ਪਾਕਿਸਤਾਨ ਤੋਂ ਖੁਸ਼ੀ ਖੁਸ਼ੀ ਆਪਣੇ ਵਤਨ ਭਾਰਤ ਪਰਤੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਦੀ 10 ਦਿਨ ਦੀ ਯਾਤਰਾ ਬਹੁਤ ਹੀ ਵਧੀਆ ਤੇ ਸੁਖਾਵੀਂ ਰਹੀ ਹੈ। ਉਨ੍ਹਾਂ ਨੂੰ ਪਾਕਿਸਤਾਨ ਵਿਖੇ ਕਿਸੇ ਕਿਸਮ ਦੀ ਵੀ ਕੋਈ ਪਰੇਸ਼ਾਨੀ ਨਹੀਂ ਹੋਈ I ਵਤਨ ਪਰਤੇ ਸਿੱਖ ਸ਼ਰਧਾਲੂਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸ਼ਰਧਾਲੂ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਨਿਊਯਾਰਕ ਦੇ ਸੈਂਟਰਲ ਪਾਰਕ ਵਿਚ ਘੋੜਾ ਗੱਡੀ ਹਾਦਸੇ ਦੌਰਾਨ ਪਠਾਨਕੋਟ ਦੇ 18 ਸਾਲਾਂ ਨੌਜਵਾਨ ਰੋਮਾਂਚ ਮਹਾਜਨ ਦੀ ਮੌਤ ਅਗਲੀ ਖ਼ਬਰ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤਿਸ਼ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ
Ad Position 24