04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅਮਰੀਕਾ ਦੌਰੇ ਦੌਰਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ....

Ad Position 21
No active advertisement
ਅਜੀਤ ਡੈਸਕ 19-06-2026

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮ ਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ ਸਹਿਤ ਯਾਦ ਕੀਤਾ। ਉਨ੍ਹਾਂ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਪੰਥਕ ਵਿਚਾਰਾਂ ਵੀ ਕੀਤੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਵੀ ਮੌਜੂਦ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਨਾਮ ਸਿੱਖ ਕੌਮ ਦੇ ਇਤਿਹਾਸ ਵਿਚ ਅਦੁੱਤੀ ਕੁਰਬਾਨੀ, ਦ੍ਰਿੜ੍ਹਤਾ ਅਤੇ ਪੰਥਕ ਸਮਰਪਣ ਦੇ ਪ੍ਰਤੀਕ ਵਜੋਂ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਅਮਰੀਕ ਸਿੰਘ ਨੇ ਆਪਣੇ ਜੀਵਨ ਨੂੰ ਸਿੱਖ ਕੌਮ ਦੇ ਹੱਕਾਂ, ਧਾਰਮਿਕ ਆਜ਼ਾਦੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਦੇ ਇਤਿਹਾਸ ਵਿਚ ਵਿਸ਼ੇਸ਼ ਸਥਾਨ ਹਾਸਲ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨਾ ਸਮੁੱਚੀ ਕੌਮ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਨੇ ਪੰਥ ਦੀ ਚੜ੍ਹਦੀ ਕਲਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਭਾਈ ਅਮਰੀਕ ਸਿੰਘ ਜੀ ਦੇ ਜੀਵਨ, ਵਿਚਾਰਧਾਰਾ ਅਤੇ ਪੰਥਕ ਯੋਗਦਾਨ ਬਾਰੇ ਵੀ ਵਿਚਾਰ ਸਾਂਝੇ ਕੀਤੇ।

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕਿਸਾਨੀ ਮੰਗਾਂ ਤੇ ਹੋਰ ਮੁੱਦਿਆਂ ਤੇ ਕੀਤੀ ਗੱਲਬਾਤ ‌ ਅਗਲੀ ਖ਼ਬਰ ਨਿਊਯਾਰਕ ਦੇ ਸੈਂਟਰਲ ਪਾਰਕ ਵਿਚ ਘੋੜਾ ਗੱਡੀ ਹਾਦਸੇ ਦੌਰਾਨ ਪਠਾਨਕੋਟ ਦੇ 18 ਸਾਲਾਂ ਨੌਜਵਾਨ ਰੋਮਾਂਚ ਮਹਾਜਨ ਦੀ ਮੌਤ
Ad Position 24