04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕਿਸਾਨੀ ਮੰਗਾਂ ਤੇ ਹੋਰ ਮੁੱਦਿਆਂ ਤੇ ਕੀਤੀ ਗੱਲਬਾਤ ‌

ਚੰਡੀਗੜ੍ਹ 19 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ ਲੋਕ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ 35 ਮੈਂਬਰੀ...

Ad Position 21
No active advertisement
ਅਜੀਤ ਡੈਸਕ 19-06-2026

ਚੰਡੀਗੜ੍ਹ 19 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ ਲੋਕ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ 35 ਮੈਂਬਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਿਸਾਨੀ ਮੰਗਾਂ ਦੇ ਨਾਲ ਨਾਲ ਪੰਜਾਬ ਦੇ ਹੋਰ ਭੱਖਦੇ ਮੁੱਦਿਆਂ ਤੇ ਵਿਸਤਾਰ ਨਾਲ ਗੱਲਬਾਤ ਕੀਤੀ। ਇਸ ਵਫ਼ਦ ਵਿਚ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਜਿੰਦਰ ਸਿੰਘ ਪਟਿਆਲਾ, ਹਰਜਿੰਦਰ ਸਿੰਘ ਟਾਂਡਾ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਅਜਨਾਲਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ। ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਿਸਾਨੀ ਮੁੱਦਿਆਂ ਨੂੰ ਰਾਜਪਾਲ ਦੇ ਸਨਮੁਖ ਰੱਖਿਆ ਹੈ।

ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਪੰਜਾਬ ਦੇ ਦਰਿਆਈ ਪਾਣੀਆਂ ਤੇ ਕੇਂਦਰ ਦੀ ਦਖ਼ਲ ਅੰਦਾਜੀ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਨਾ ਖੇਤੀ ਯੋਗ ਰਿਹਾ ਹੈ ਅਤੇ ਨਾ ਹੀ ਪੀਣ ਯੋਗ ਰਿਹਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਅਨੇਕਾਂ ਬਿਮਾਰੀਆਂ ਤੋਂ ਦਿਨੋ ਦਿਨ ਪੀੜਤ ਹੁੰਦੇ ਜਾ ਰਹੇ ਹਨ।

ਕਿਸਾਨ ਆਗੂਆਂ ਨੇ ਰਾਜਪਾਲ ਅੱਗੇ ਇਸ ਗੱਲ ਨੂੰ ਵੀ ਜ਼ੋਰ ਸ਼ੋਰ ਨਾਲ ਉਠਾਇਆ ਕਿ ਡੈਮ ਸਟੇਟ ਸਬਜੈਕਟ ਹੈ। ਉਨ੍ਹਾਂ ਕਿਹਾ ਕਿ ਸਾਡੇ ਡੈਮਾਂ ਤੇ ਜ਼ਬਰਦਸਤੀ ਕਬਜ਼ਾ ਕੀਤਾ ਗਿਆ ਹੈ। ਇਸੇ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੂੰ ਸਿਰਫ਼ ਦੋ ਫਸਲਾਂ ਤੇ ਹੀ ਐਮ.ਐਸ.ਪੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 23 ਫਸਲਾਂ ਦੇ ਉੱਤੇ ਐਮ.ਐਸ.ਪੀ ਦੇਣ ਦੇ ਲਈ ਸਰਕਾਰ ਤੁਰੰਤ ਉਪਰਾਲੇ ਕਰੇ।

Ad Position 22
No active advertisement
ਪਿਛਲੀ ਖ਼ਬਰ ਕੈਬਿਨੇਟ ਮੰਤਰੀ ਕਟਾਰੂਚੱਕ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਾਰਵਾਈ ਅਗਲੀ ਖ਼ਬਰ ਅਮਰੀਕਾ ਦੌਰੇ ਦੌਰਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Ad Position 24