04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਜਨਤਾ ਦੀਆਂ ਸੁਵਿਧਾਵਾਂ ਨੂੰ ਲੈ ਕੇ ਸਖ਼ਤ ਹੋਏ ਵਿਧਾਇਕ ਰੰਧਾਵਾ

ਡੇਰਾਬੱਸੀ, 19 ਜੂਨ (ਅਲੀ)- ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਐਕਸ਼ਨ ਮੋਡ ਵਿਚ ਨਜ਼ਰ ਆਏ...

Ad Position 21
No active advertisement
ਅਜੀਤ ਡੈਸਕ 19-06-2026

ਡੇਰਾਬੱਸੀ, 19 ਜੂਨ (ਅਲੀ)- ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਐਕਸ਼ਨ ਮੋਡ ਵਿਚ ਨਜ਼ਰ ਆਏ। ਉਨ੍ਹਾਂ ਵਲੋਂ ਸਵੇਰੇ-ਸਵੇਰੇ ਸਿਵਲ ਹਸਪਤਾਲ, ਬੀ.ਡੀ.ਪੀ.ਓ. ਦਫ਼ਤਰ ਅਤੇ ਨਗਰ ਕੌਂਸਲ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਨਿਰੀਖਣ ਦੌਰਾਨ ਵਿਧਾਇਕ ਰੰਧਾਵਾ ਨੇ ਸਿਵਲ ਹਸਪਤਾਲ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਡਾਕਟਰਾਂ ਅਤੇ ਸਟਾਫ਼ ਦੀ ਹਾਜ਼ਰੀ, ਸਫ਼ਾਈ ਪ੍ਰਬੰਧ ਅਤੇ ਮੈਡੀਕਲ ਸੇਵਾਵਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਇਸਤੋਂ ਬਾਅਦ ਵਿਧਾਇਕ ਵਲੋਂ ਬੀ.ਡੀ.ਪੀ.ਓ. ਦਫ਼ਤਰ ਅਤੇ ਨਗਰ ਕੌਂਸਲ ਦਫ਼ਤਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਲੰਬਿਤ ਪਏ ਕੰਮਾਂ ਦੀ ਸਮੀਖਿਆ ਕੀਤੀ। ਰੰਧਾਵਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਜਨਤਾ ਦੇ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਅਜਿਹੇ ਅਚਾਨਕ ਨਿਰੀਖਣ ਅੱਗੇ ਵੀ ਜਾਰੀ ਰਹਿਣਗੇ।

 

Ad Position 22
No active advertisement
ਪਿਛਲੀ ਖ਼ਬਰ 21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ ਅਗਲੀ ਖ਼ਬਰ ਲਾਸ ਏਂਜਲਸ ਸਿਟੀ ਕੌਂਸਲ ਨੇ ਅਧਿਕਾਰਤ ਤੌਰ 'ਤੇ 6 ਜਨਵਰੀ, 2027 ਨੂੰ "ਦਿਲਜੀਤ ਦੋਸਾਂਝ ਦਿਵਸ" ਵਜੋਂ ਕੀਤਾ ਘੋਸ਼ਿਤ
Ad Position 24