04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ

Ad Position 21
No active advertisement
ਅਜੀਤ ਡੈਸਕ 19-06-2026

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਲੋਂ ਸ਼੍ਰੋਮਣੀ ਕਮੇਟੀ ਨੂੰ 290 ਸ਼ਰਧਾਲੂਆਂ ਲਈ ਵੀਜੇ ਜਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਵੇਰਵਿਆਂ ਅਨੁਸਾਰ ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਅਟਾਰੀ-ਵਾਹਗਾ ਸਰਹਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਦੀ 29 ਜੂਨ ਨੂੰ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।

ਵੇਰਵਿਆਂ ਅਨੁਸਾਰ ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲੱਗਣ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨਾਂ ਵਿਚੋਂ ਕਿਸੇ ਕਾਰਨ 12 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦਿੱਤੀ।

ਸ਼ੇਰੇ -ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਜਿਨਾਂ 12 ਸ਼ਰਧਾਲੂਆਂ ਦੇ ਇਸ ਵਾਰ ਵੀਜੇ ਕੱਟੇ ਗਏ ਹਨ। ਉਨ੍ਹਾਂ ਦੇ ਸੀਰੀਅਲ ਨੰ: 33, 66, 67, 68, 76, 131, 143, 144, 145, 151, 291 ਤੇ 292 ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਗਿਰਫ਼ਤਾਰ ਅਗਲੀ ਖ਼ਬਰ ਜਨਤਾ ਦੀਆਂ ਸੁਵਿਧਾਵਾਂ ਨੂੰ ਲੈ ਕੇ ਸਖ਼ਤ ਹੋਏ ਵਿਧਾਇਕ ਰੰਧਾਵਾ
Ad Position 24