04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਠਿੰਡਾ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਗਿਰਫ਼ਤਾਰ

ਬਠਿੰਡਾ,19 ਜੂਨ- ਬਠਿੰਡਾ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਉਸ ਸਮੇਂ ਸਫ਼ਲਤਾ ਹਾਸਲ ਹੋਈ...

Ad Position 21
No active advertisement
ਅਜੀਤ ਡੈਸਕ 19-06-2026

ਬਠਿੰਡਾ,19 ਜੂਨ- ਬਠਿੰਡਾ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦ ਸੀ.ਆਈ.ਏ. ਸਟਾਫ਼ ਵੰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ 201 ਗ੍ਰਾਮ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ।

ਜਾਣਕਾਰੀ ਦਿੰਦੇ ਹੋਏ ਸੰਦੀਪ ਸਿੰਘ ਭਾਟੀ ਡੀ.ਐਸ.ਪੀ. ਡੀ. ਨੇ ਦੱਸਿਆ ਕਿ ਸੀ.ਆਈ.ਏ. ਸਟਾਫ. ਬੰਨ ਦੀ ਪੁਲਿਸ ਇੰਸਪੈਕਟਰ ਤਰਨਵੀਰ ਸਿੰਘ ਜੀ ਅਗਵਾਈ ਵਿਚ ਤਲਵੰਡੀ ਸਾਬੋ ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਜਗਾਰਾਮ ਤੀਰਥ ਕੋਲ ਸੜਕ ਤੇ ਖੜੇ ਇਕ ਵਿਅਕਤੀ ਨੂੰ ਸ਼ੱਕ ਦੇ ਤੌਰ ਤੇ ਚੈੱਕ ਕੀਤਾ। ਉਸ ਕੋਲੋਂ 201 ਗ੍ਰਾਮ ਹੈਰੋਇਨ ਬਰਾਮਦ ਹੋਈ।

ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ, ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਆਰੋਪੀ ਦੀ ਪਹਿਚਾਣ ਮਨਪ੍ਰੀਤ ਸਿੰਘ ਨਿਂਕਾ ਵਾਸੀ ਜਗਹਾ ਰਾਮ ਤੀਰਥ ਵਜੋਂ ਹੋਈ ਹੈ। ਇਸ ਤੇ ਪਹਿਲਾਂ ਵੀ ਰਾਜਸਥਾਨ ਵਿਖੇ 10 ਕਿਲੋ ਭੁੱਕੀ ਚੂਰਾ ਪੋਸਤ ਦਾ ਮਾਮਲਾ ਦਰਜ ਹੈ।

Ad Position 22
No active advertisement
ਪਿਛਲੀ ਖ਼ਬਰ ਓਠੀਆਂ ਦੇ ਨੋਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ 21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ
Ad Position 24