04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪ੍ਰਭਲੀਨ ਸਿੰਘ ਚੀਮਾ ਨੇ ਜ਼ਿਲਾ ਮੰਡੀ ਅਫ਼ਸਰ ਸੰਗਰੂਰ ਦਾ ਕਾਰਜਭਾਰ ਸੰਭਾਲਿਆ

ਸੰਗਰੂਰ, 19 ਜੂਨ (ਧੀਰਜ ਪਸੋਰੀਆ)- ਪ੍ਰਭਲੀਨ ਸਿੰਘ ਚੀਮਾ ਨੇ ਜ਼ਿਲਾ ਮੰਡੀ ਅਫ਼ਸਰ ਸੰਗਰੂਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ...

Ad Position 21
No active advertisement
ਅਜੀਤ ਡੈਸਕ 19-06-2026

ਸੰਗਰੂਰ, 19 ਜੂਨ (ਧੀਰਜ ਪਸੋਰੀਆ)- ਪ੍ਰਭਲੀਨ ਸਿੰਘ ਚੀਮਾ ਨੇ ਜ਼ਿਲਾ ਮੰਡੀ ਅਫ਼ਸਰ ਸੰਗਰੂਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਉਹ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਇੱਥੇ ਆਏ ਹਨ। ਕਾਰਜਭਾਰ ਸੰਭਾਲਣ ਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮਨਪ੍ਰੀਤ ਸਿੰਘ, ਡਿਪਟੀ ਜਿਲਾ ਮੰਡੀ ਅਫ਼ਸਰ ਦੀਨਪਾਲ ਸਿੰਘ, ਮਾਰਕੀਟ ਕਮੇਟੀ ਸੰਗਰੂਰ ਦੇ ਸੈਕਟਰੀ ਨਰਿੰਦਰ ਪਾਲ ਅਤੇ ਹੋਰ ਮਾਰਕੀਟ ਕਮੇਟੀਆਂ ਦੇ ਸੈਕਟਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਅਕਾਉਂਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ ਜਿਨ੍ਹਾਂ ਨਾਲ ਅਕਾਂਉਟੈਂਟ ਸੁਰਜੀਤ ਭੁੱਲਰ, ਬਲਜੀਤ ਕਾਂਝਲਾ, ਵਕੀਲ ਮਛਾਲ, ਰਜੇਸ਼ ਕੁਮਾਰ, ਈਸ਼ਵਰ ਚੰਦ,ਹਰਵਿੰਦਰ ਬਾਬੂ, ਵਰੁਣ ਵੰਟੀ, ਜਗਦੀਸ਼ ਕੁਮਾਰ, ਮਨਪ੍ਰੀਤ ਗੋਪਾਲ, ਕ੍ਰਿਸ਼ਨ ਕੁਮਾਰ, ਗੁਰਚਰਨ ਟੌਹੜਾ, ਪ੍ਰੇਮਜੀਤ ਸ਼ਰਮਾ, ਰਾਮਪਾਲ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਨੇ ਦਫ਼ਤਰ ਪੁੱਜ ਕੇ ਚੀਮਾ ਦਾ ਸਵਾਗਤ ਕੀਤਾ।

ਆੜਤੀਆ ਐਸੋਸੀਏਸ਼ਨ ਸੰਗਰੂਰ ਦੇ ਸਾਬਕਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ, ਕੇਵਲ ਗੁਪਤਾ, ਵਿਜੇ ਜੈਨ, ਕਮਲ ਮਿੱਤਲ, ਮਨੋਜ ਗਰਗ, ਹਰਿੰਦਰ ਬਾਵਾ, ਪ੍ਰਦੀਪ ਸਿੰਗਲਾ, ਨਰੇਸ਼ ਵਿਕੀ, ਅਮਨ ਪੂਨੀਆਂ, ਜਤਿੰਦਰ ਗਰੇਵਾਲ, ਨਰਿੰਦਰ ਨਿੰਦੀ, ਕੁਲਦੀਪ ਤਿਵਾੜੀ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਲਵੀਰ ਔਲਖ, ਦਰਸ਼ਨ ਕੁਮਾਰ ਤੁੰਗਾਂ, ਹਰਦੀਪ ਸ਼ਰਮਾ ਨੇ ਵੀ ਪ੍ਰਭਲੀਨ ਸਿੰਘ ਚੀਮਾ ਵਲੋਂ ਕਾਰਜਭਾਰ ਸੰਭਾਲਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ 3 ਪਿਸਟਲਾਂ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਸਾਂਝੇ ਆਪ੍ਰੇਸ਼ਨ ਵਿਚ 1 AK-47 ਰਾਈਫਲ, 25 ਪਿਸਤੌਲ ਅਤੇ 368 ਜ਼ਿੰਦਾ ਕਾਰਤੂਸ ਬਰਾਮਦ ਕੀਤੇ
Ad Position 24