03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਠਾਨਕੋਟ ਪੁਲਿਸ ਵਲੋਂ 3 ਪਿਸਟਲਾਂ ਸਮੇਤ 2 ਵਿਅਕਤੀ ਕਾਬੂ

ਪਠਾਨਕੋਟ 19 ਜੂਨ (ਵਿਨੋਦ)- ਪਠਾਨਕੋਟ ਪੁਲਿਸ ਵਲੋਂ ਕਾਰ ਸਵਾਰ 2 ਵਿਅਕਤੀਆਂ ਕੋਲੋਂ 3 ਪਿਸਟਲਾਂ ਅਤੇ...

Ad Position 21
No active advertisement
ਅਜੀਤ ਡੈਸਕ 19-06-2026

ਪਠਾਨਕੋਟ 19 ਜੂਨ (ਵਿਨੋਦ)- ਪਠਾਨਕੋਟ ਪੁਲਿਸ ਵਲੋਂ ਕਾਰ ਸਵਾਰ 2 ਵਿਅਕਤੀਆਂ ਕੋਲੋਂ 3 ਪਿਸਟਲਾਂ ਅਤੇ 12 ਜ਼ਿੰਦਾ ਰੋਂਦ ਬਰਾਮਦ ਕੀਤੇ ਹਨ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਪੁਲਿਸ ਵਲੋਂ ਸਰਨਾ ਮਲਿਕਪੁਰ ਰੋਡ ਤੇ ਨਾਕਾ ਲਗਾਇਆ ਹੋਇਆ ਸੀ, ਇਕ ਕਾਰ ਵਿਚ ਸਵਾਰ ਦੋ ਨੌਜਵਾਨ ਜਿਨ੍ਹਾਂ ਵਲੋਂ ਪੁਲਿਸ ਨੂੰ ਦੇਖ ਕੇ ਆਪਣੀ ਕਾਰ ਪਿੱਛੇ ਰੋਕ ਲਈ, ਜਿਸ ਤੇ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ 3 ਪਿਸਟਲਾਂ, 12 ਜ਼ਿੰਦਾ ਰੋਂਦ ਬਰਾਮਦ ਹੋਏ ਅਤੇ ਕਾਰ ਵਿਚ ਸਵਾਰ ਦੋਨੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਾਰ ਅਤੇ ਹਥਿਆਰ ਆਪਣੇ ਕਬਜ਼ੇ ਵਿਚ ਲੈ ਲਏ ਗਏ।

ਫੜੇ ਗਏ ਦੋਸ਼ੀਆਂ ਦੀ ਪਹਿਚਾਣ ਸਾਜਨ ਪੁੱਤਰ ਅਸ਼ੋਕ ਕੁਮਾਰ ਮੁਹੱਲਾ ਸੰਤੋਖਪੁਰਾ ਜਲੰਧਰ ਅਤੇ ਪ੍ਰਿੰਸ ਗੋਸਵਾਮੀ ਪੁੱਤਰ ਤਰਸੇਮ ਗਿਰੀ ਬਾਬਿਆਂ ਮੁਹੱਲਾ ਪਠਾਨਕੋਟ ਦੇ ਰੂਪ ਵਿਚ ਹੋਈ ਹੈ। ਜਿਨ੍ਹਾਂ ਦੇ ਖਿਲਾਫ਼ ਥਾਣਾ ਸਦਰ ਪਠਾਨਕੋਟ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਖਿਲਾਫ਼ ਪਹਿਲਾਂ ਕਤਲ ਦੇ ਮਾਮਲੇ ਦਰਜ ਹਨ ਅਤੇ ਇਨ੍ਹਾਂ ਦੇ ਸੰਬੰਧ ਦੂਜੇ ਰਾਜਾਂ ਦੇ ਅਪਰਾਧੀਆਂ ਨਾਲ ਵੀ ਹਨ, ਜਿਸ ਸਬੰਧੀ ਦੂਜੇ ਰਾਜਾਂ ਦੀ ਪੁਲਿਸ ਨੂੰ ਵੀ ਅਪਰਾਧੀਆਂ ਨਾਲ ਸੰਬੰਧਿਤ ਸੂਚਨਾ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਮੇਂ ਰਹਿੰਦੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਨਹੀਂ ਤਾਂ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਸਕਦੇ ਸਨ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਨੂੰ ਰਿਮਾਂਡ ਤੇ ਲੈ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ, ਤਾਂ ਜੋ ਇਸ ਨਾਲ ਸੰਬੰਧਿਤ ਹੋਰ ਵੀ ਲੋਕਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਬਣਦੀ ਕਨੂੰਨੀ ਕਾਰਵਾਈ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਦੇ ਸੇਵਾਦਾਰ ਪਤੀ ਪਤਨੀ ਦੇ ਕਤਲ ਮਾਮਲੇ ਵਿਚ ਇਕ ਪੁਲਿਸ ਕਰਮਚਾਰੀ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਭਲੀਨ ਸਿੰਘ ਚੀਮਾ ਨੇ ਜ਼ਿਲਾ ਮੰਡੀ ਅਫ਼ਸਰ ਸੰਗਰੂਰ ਦਾ ਕਾਰਜਭਾਰ ਸੰਭਾਲਿਆ
Ad Position 24