03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰੂ ਘਰ ਦੇ ਸੇਵਾਦਾਰ ਪਤੀ ਪਤਨੀ ਦੇ ਕਤਲ ਮਾਮਲੇ ਵਿਚ ਇਕ ਪੁਲਿਸ ਕਰਮਚਾਰੀ ਗ੍ਰਿਫ਼ਤਾਰ

ਅਟਾਰੀ ਸਰਹੱਦ, ਅੰਮ੍ਰਿਤਸਰ 19 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਦੇ ਸੂਬਾ ਖੈਬਰਪਖਤੂ ਖਾਂ ਦੇ...

Ad Position 21
No active advertisement
ਅਜੀਤ ਡੈਸਕ 19-06-2026

ਅਟਾਰੀ ਸਰਹੱਦ, ਅੰਮ੍ਰਿਤਸਰ 19 ਜੂਨ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਦੇ ਸੂਬਾ ਖੈਬਰਪਖਤੂ ਖਾਂ ਦੇ ਜ਼ਿਲ੍ਹਾ ਮਰਦਾਨ ਦੇ ਇਲਾਕੇ ਵਿਚ ਪੁਰਾਤਨ ਪੰਚਾਇਤੀ ਗੁਰਦੁਆਰਾ ਦੀ ਸੇਵਾ ਸੰਭਾਲ ਪਿਛਲੇ ਲੰਮੇ ਸਮੇਂ ਤੋਂ ਕਰਦੇ ਆ ਰਹੇ ਸਿੰਧੀ ਸਿੱਖ ਮੀਆਂ ਬੀਬੀ ਦਾ ਪਿਛਲੇ ਦਿਨੀਂ ਗੁਰੂ ਘਰ ਦੇ ਅੰਦਰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਪੁਲਿਸ ਵਲੋਂ ਇਕ ਪੁਲਿਸ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਲ੍ਹਾ ਮਰਦਾਨ ਦੀ ਪੁਲਿਸ ਦੇ ਅਨੁਸਾਰ ਜਗਨਨਾਥ ਤੇ ਉਸਦੀ ਪਤਨੀ ਗੁੱਡੀ ਨੂੰ ਇਸ ਕਰਕੇ ਗੋਲੀਆਂ ਮਾਰੀਆਂ ਗਈਆਂ ਸਨ ਕਿ ਕੁੱਝ ਸਮਾਂ ਪਹਿਲਾਂ ਹਮਲਾਵਰ ਪੁਲਿਸ ਕਰਮੀ ਵਲੋਂ ਇਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਲਈ ਕਿਹਾ ਗਿਆ ਸੀ ਮਗਰ ਜਗਨਾਥ ਵਲੋਂ ਇਸ ਦਾ ਬਹੁਤ ਵੱਡੀ ਪੱਧਰ ਤੇ ਵਿਰੋਧ ਕੀਤਾ ਤੇ ਇਸ ਨੂੰ ਪੁਲਿਸ ਵਿਚੋਂ ਬਰਖਾਸਤ ਕਰਵਾਇਆ ਸੀ ਜਿਸ ਦਾ ਬਦਲਾ ਲੈਣ ਲਈ ਉਸ ਵਲੋਂ ਦੋਵੇਂ ਮੀਆਂ ਬੀਬੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਮ੍ਰਿਤਕ ਜਗਨਾਥ ਤੇ ਉਸ ਦੀ ਪਤਨੀ ਗੁੱਡੀ ਦੀਆਂ ਫਾਈਲ ਤਸਵੀਰਾਂ ਵੀ ਪਰਿਵਾਰ ਵਲੋਂ ਜਾਰੀ ਕੀਤੀਆਂ ਗਈਆਂ ਹਨ I

Ad Position 22
No active advertisement
ਪਿਛਲੀ ਖ਼ਬਰ ਉਤਰਾਖੰਡ ਪੁਲਿਸ ਵਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐ... ਅਗਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ 3 ਪਿਸਟਲਾਂ ਸਮੇਤ 2 ਵਿਅਕਤੀ ਕਾਬੂ
Ad Position 24