03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਉਤਰਾਖੰਡ ਪੁਲਿਸ ਵਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

Ad Position 21
No active advertisement
ਅਜੀਤ ਡੈਸਕ 19-06-2026

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲਿਸ ਵਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਸਿੱਖ ਨੌਜਵਾਨਾ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਨੇੜੇ ਰੇਲਵੇ ਲਾਈਨ ਤੋਂ ਅਣਪਛਾਤੀ ਲਾਸ਼ ਬਰਾਮਦ ਅਗਲੀ ਖ਼ਬਰ ਗੁਰੂ ਘਰ ਦੇ ਸੇਵਾਦਾਰ ਪਤੀ ਪਤਨੀ ਦੇ ਕਤਲ ਮਾਮਲੇ ਵਿਚ ਇਕ ਪੁਲਿਸ ਕਰਮਚਾਰੀ ਗ੍ਰਿਫ਼ਤਾਰ
Ad Position 24