03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਆਮ ਆਦਮੀ ਪਾਰਟੀ ਸਰਕਾਰ ਦਾ ਇਕ ਇਤਿਹਾਸਿਕ ਕਦਮ- ਅਵਤਾਰ ਸਿੰਘ ਈਲਵਾਲ

ਸੰਗਰੂਰ, 19 ਜੂਨ (ਧੀਰਜ ਪਸੋਰੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ...

Ad Position 21
No active advertisement
ਅਜੀਤ ਡੈਸਕ 19-06-2026

ਸੰਗਰੂਰ, 19 ਜੂਨ (ਧੀਰਜ ਪਸੋਰੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਵਾਅਦੇ ਹੀ ਪੂਰੇ ਨਹੀਂ ਕੀਤੇ ਜਾ ਰਹੇ ਬਲਕਿ ਵਾਅਦਿਆਂ ਤੋਂ ਵੀ ਅੱਗੇ ਜਾ ਕੇ ਪੰਜਾਬ ਵਾਸੀਆਂ ਨੂੰ ਨਵੀਆਂ ਨਵੀਆਂ ਸਹੂਲਤਾਂ ਦਿੱਤੀਆਂ ਜਾਂ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਈਲਵਾਲ ਨੇ ਕਿਹਾ ਕਿ ਇਹ ਯੋਜਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕ ਇਤਿਹਾਸਿਕ ਕਦਮ ਹੈ। ਇਸ ਲੋਕ ਪੱਖੀ ਯੋਜਨਾ ਦਾ ਲਾਭ ਸੂਬੇ ਦੇ ਹਰੇਕ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਾਅਦ ਇਸ ਯੋਜਨਾ ਨੂੰ ਲੈ ਕੇ ਵੀ ਰਾਜ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਈਲਵਾਲ ਨੇ ਕਿਹਾ ਕਿ ਇਹ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਈਲਵਾਲ ਨੇ ਹੋਰ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਇਕੋ ਪਰਿਵਾਰ ਵਿਚ ਮੌਜੂਦ ਕਈ ਯੋਗ ਔਰਤਾਂ ਤੇ ਲਾਭ ਲੈਣ ਲਈ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਇਸ ਯੋਜਨਾ ਨਾਲ ਹਰੇਕ ਪਰਿਵਾਰ ਦੀਆਂ ਮਾਵਾਂ ਭੈਣਾਂ ਆਰਥਿਕ ਤੌਰ ਤੇ ਮਜ਼ਬੂਤ ਹੋਣਗੀਆਂ। ਈਲਵਾਲ ਨੇ ਕਿਹਾ ਕਿ ਆਪ ਸਰਕਾਰ ਜਦੋਂ ਵੀ ਕੋਈ ਯੋਜਨਾ ਲੈ ਕੇ ਆਉਂਦੀ ਹੈ ਤਾਂ ਵਿਰੋਧੀ ਪਾਰਟੀਆਂ ਵਲੋਂ ਉਸ ਦਾ ਮਖੌਲ ਉਡਾਇਆ ਜਾਂਦਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਤੋਂ ਲੈ ਕੇ ਹੁਣ ਤੱਕ ਹਰ ਸਕੀਮ ਨੂੰ ਲਾਗੂ ਕਰਕੇ ਦਿਖਾਇਆ ਹੈ।

 

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਬਿਜਲੀ ਦਫ਼ਤਰ ਅੱਗੇ ਲਗਾਇਆ ਗਿਆ ਧਰਨਾ ਅਗਲੀ ਖ਼ਬਰ ਖਮਾਣੋਂ ਨੇੜੇ ਰੇਲਵੇ ਲਾਈਨ ਤੋਂ ਅਣਪਛਾਤੀ ਲਾਸ਼ ਬਰਾਮਦ
Ad Position 24