03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨਗਰ ਪਿੰਡ ਦੀ ਦਲਦਲ ਬਣੀ ਮੌਤ ਦਾ ਕਾਰਨ! ਹਰਜੋਤ ਕੌਰ ਲੋਟੀਆ ਨੇ ਲਿਆ ਜਾਇਜ਼ਾ

ਫਿਲੋਰ, 19 ਜੂਨ (ਅਮਰਜੀਤ ਸਿੰਘ ਮੋਨੂੰ)- ਫਿਲੌਰ ਨੇੜਲੇ ਪਿੰਡ ਨਗਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੇਨ...

Ad Position 21
No active advertisement
ਅਜੀਤ ਡੈਸਕ 19-06-2026

ਫਿਲੋਰ, 19 ਜੂਨ (ਅਮਰਜੀਤ ਸਿੰਘ ਮੋਨੂੰ)- ਫਿਲੌਰ ਨੇੜਲੇ ਪਿੰਡ ਨਗਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੇਨ ਹਾਈਵੇ 'ਤੇ ਬਣੀ ਦਲਦਲ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਨਵ-ਨਿਯੁਕਤ ਹਲਕਾ ਇੰਚਾਰਜ ਹਰਜੋਤ ਕੌਰ ਲੋਟੀਆ ਨੇ ਮੌਕੇ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।

ਹਰਜੋਤ ਕੌਰ ਲੋਟੀਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਦੇ ਹੱਲ ਲਈ ਇੱਕ ਹਫ਼ਤੇ ਦੇ ਅੰਦਰ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਨਾਗਰਿਕ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਸ ਸਮੱਸਿਆ ਕਾਰਨ ਆਪਣੀ ਜਾਨ ਗੁਆ ਚੁੱਕੇ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ ਹੈ ਅਤੇ ਕੀ ਸਰਕਾਰ ਜਾਂ ਪ੍ਰਸ਼ਾਸਨ ਦੀ ਅਣਗਹਿਲੀ ਲਈ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਤਾਂ ਇਸ ਸਬੰਧੀ ਵੀ ਉਨ੍ਹਾਂ ਨੇ ਆਪਣਾ ਪੱਖ ਰੱਖਿਆ।

 

Ad Position 22
No active advertisement
ਪਿਛਲੀ ਖ਼ਬਰ ਸ਼ਾਨ ਏ ਪੰਜਾਬ ਰੇਲ ਗੱਡੀ ਲੇਟ, ਮੁਸਾਫ਼ਿਰ ਪ੍ਰੇਸ਼ਾਨ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਕੰਗਾਂ ਵਾਲਾ ਖੂਹ ਮੌੜੇ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ
Ad Position 24