03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਭਾਜਪਾ ਚੰਡੀਗੜ੍ਹ ਪ੍ਰਧਾਨ ਦੇ ਬਿਆਨ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ, ਬਠਿੰਡਾ 'ਚ ਪੁਤਲਾ ਫੂਕਿਆ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਬਾਰੇ ਕੀਤੀ ਗਈ...

Ad Position 21
No active advertisement
ਅਜੀਤ ਡੈਸਕ 19-06-2026

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਬਾਰੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿਚ ਜ਼ਿਲ੍ਹਾ ਬਠਿੰਡਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰੇਲਵੇ ਸਟੇਸ਼ਨ ਨੇੜੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਮੀਤ ਪ੍ਰਧਾਨ ਅਤੇ ਪ੍ਰੈਸ-ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਅਤੇ ਨਰੇਸ਼ ਗਰਗ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਮਲਹੋਤਰਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਵਿਚ ਇਕ ਸਮਾਗਮ ਦੌਰਾਨ ਪੰਜਾਬੀਆਂ ਨੂੰ "ਇਮੋਸ਼ਨਲ ਬਲਡੀ ਫੂਲਜ਼" ਕਹਿਣਾ ਨਿੰਦਣਯੋਗ ਹੈ ਅਤੇ ਇਹ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ। ਇਸ ਮੌਕੇ ਬਲਵੰਤ ਰਾਏ ਨਾਥ, ਬਲਜੀਤ ਸਿੰਘ, ਮਾਧੋ ਸ਼ਰਮਾ, ਸੁਨੀਲ ਕੁਮਾਰ, ਜਗਮੀਤ ਸਿੰਘ, ਵਿਨੋਦ ਨਗਰੀਆ, ਸੁਖਦੇਵ ਸਿੰਘ ਬੁੱਟਰ, ਈਸ਼ਵਰ ਸ਼ਰਮਾ, ਦਰਸ਼ਨ ਸਿੰਘ, ਰੂਪ ਸਿੰਘ, ਦੁਨੀ ਚੰਦ ਕਲਾਣੀਆਂ, ਆਸ਼ੀਸ਼ ਕਪੂਰ, ਜੋਗਿੰਦਰ ਸਿੰਘ ਇੰਟਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਸ਼ਾਨ ਏ ਪੰਜਾਬ ਰੇਲ ਗੱਡੀ ਲੇਟ, ਮੁਸਾਫ਼ਿਰ ਪ੍ਰੇਸ਼ਾਨ
Ad Position 24