03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਬਲਾਕ ਸੰਮਤੀ ਮਜੀਠਾ 2 ਦੇ ਉਪ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਤੇ ਜਾਨਲੇਵਾ ਹਮਲਾ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਖਿਦੋਵਾਲੀ ਤੋਂ ਆਮ ਆਦਮੀ ਪਾਰਟੀ ਦੇ...

Ad Position 21
No active advertisement
ਅਜੀਤ ਡੈਸਕ 19-06-2026

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਖਿਦੋਵਾਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮਜੀਠਾ 2 ਦੇ ਉਪ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਤੇ ਬੀਤੀ ਰਾਤ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੀੜਤ ਵਲੋਂ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਦਿਤੇ ਬਿਆਨਾ ਵਿਚ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਸਕਾਰਪੀਓ ਗੱਡੀ ਤੇ ਆਪਣੇ ਇਕ ਰਿਸ਼ਤੇਦਾਰ ਨੂੰ ਮਿਲਕੇ ਪਿੰਡ ਰਸੂਲਪੁਰ ਤੋਂ ਆਪਣੇ ਘਰ ਜਾ ਰਿਹਾ ਸੀ ਅਤੇ ਜਿਵੇਂ ਹੀ ਉਹ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਰਸਤੇ ਵਿਚ ਕੁੱਝ ਵਿਅਕਤੀ ਦਿਖਾਈ ਦਿਤੇ ਜਿਨ੍ਹਾਂ ਦੇ ਹੱਥ ਵਿਚ ਪਿਸਤੌਲ ਫੜੇ ਹੋਏ ਸਨ ਅਤੇ ਜਿਵੇਂ ਹੀ ਉਹ ਉਨ੍ਹਾਂ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਵਲੋਂ ਗੱਡੀ ਵੱਲ ਪਿਸਤੌਲ ਤਾਣ ਲਿਆ ਤਾਂ ਜਾਨ ਬਚਉਣ ਲਈ ਉਸ ਵਲੋਂ ਗੱਡੀ ਭੱਜਾ ਲਈ ਤਾਂ ਗੱਡੀ ਤੇਜ਼ ਹੋਣ ਕਰਕੇ ਉਨ੍ਹਾਂ ਦਾ ਨਿਸ਼ਾਨਾ ਖੂੰਜ ਗਿਆ ਅਤੇ ਗੋਲੀ ਡਰਾਈਵਰ ਸੀਟ ਦੀ ਤਰਫ਼ ਸਾਈਡ ਗਲਾਸ ਤੇ ਲੱਗੀ।

ਸਿਕੰਦਰ ਸਿੰਘ ਨੇ ਦੱਸਿਆ ਕਿ ਹਮਲਵਰਾਂ ਵਲੋਂ ਉਨ੍ਹਾਂ ਉਪਰ ਕਈ ਰੋਂਦ ਫਾਇਰ ਕੀਤੇ ਪਰ ਚੰਗੀ ਕਿਸਮਤ ਨਾਲ ਉਨ੍ਹਾਂ ਦਾ ਬਚਾਅ ਹੋ ਗਿਆ। ਥਾਣਾ ਮੱਤੇਵਾਲ ਦੇ ਮੁਖੀ ਅਵਤਾਰ ਸਿੰਘ ਵਲੋਂ ਦੱਸਿਆ ਕਿ ਇਸ ਮਮਲੇ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗਿਰਫ਼ਤਾਰ ਕਰ ਲਿਆ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਲੁਧਿਆਣਾ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Ad Position 24