03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਮੋਹਾਲੀ, 19 ਜੂਨ (ਅਲੀ)- ਐਸ.ਏ.ਐਸ. ਨਗਰ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ...

Ad Position 21
No active advertisement
ਅਜੀਤ ਡੈਸਕ 19-06-2026

ਮੋਹਾਲੀ, 19 ਜੂਨ (ਅਲੀ)- ਐਸ.ਏ.ਐਸ. ਨਗਰ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ ਕਈ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਜੈ ਸਿੰਘ ਉਰਫ਼ ਛੋਟਾ ਮਾਂਡੀ, ਸ਼ੁਭਮ ਅਤੇ ਰਾਹੁਲ ਸਿੰਘ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਗੁਪਤ ਸੂਚਨਾ ਅਤੇ ਜਾਂਚ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਤਿੰਨਾਂ ਮੁਲਜ਼ਮਾਂ ਨੇ ਬਰਮਾਜਰਾ ਅਤੇ ਜੁਝਾਰ ਨਗਰ ਇਲਾਕੇ ਵਿਚ ਕਈ ਘਰਾਂ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਕਬੂਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਸੁੰਨੇ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਮੌਕਾ ਮਿਲਦੇ ਹੀ ਘਰਾਂ ਵਿਚੋਂ ਗਹਿਣੇ ਅਤੇ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਸਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਸੋਨੇ-ਚਾਂਦੀ ਦੇ ਗਹਿਣੇ, ਪਾਇਲਾਂ, ਅੰਗੂਠੀਆਂ, ਚੇਨ ਅਤੇ ਹੋਰ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਹੈ। ਅਧਿਕਾਰੀਆਂ ਦੇ ਮੁਤਾਬਕ ਬਰਾਮਦ ਸਾਮਾਨ ਨੂੰ ਵੱਖ-ਵੱਖ ਚੋਰੀ ਦੀਆਂ ਵਾਰਦਾਤਾਂ ਨਾਲ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਦੀ ਭਾਲ ਵੀ ਜਾਰੀ ਹੈ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਚੋਰੀ ਦੀਆਂ ਹੋਰ ਵਾਰਦਾਤਾਂ ਬਾਰੇ ਵੀ ਖੁਲਾਸੇ ਹੋ ਸਕਦੇ ਹਨ ਅਤੇ ਅਗਲੇ ਦਿਨਾਂ ਵਿਚ ਹੋਰ ਮਹੱਤਵਪੂਰਨ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

Ad Position 22
No active advertisement
ਪਿਛਲੀ ਖ਼ਬਰ 19 ਸਾਲ ਦੇ ਮੁੰਡੇ ਨੇ ਮਾਂ-ਪਿਓ ਤੇ ਨਾਨੀ ਦਾ ਕੀਤਾ ਕਤਲ ਅਗਲੀ ਖ਼ਬਰ ਬਲਾਕ ਸੰਮਤੀ ਮਜੀਠਾ 2 ਦੇ ਉਪ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਤੇ ਜਾਨਲੇਵਾ ਹਮਲਾ
Ad Position 24