01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਫੇਕ ਵੀਡੀਓ ਦੇ ਮਾਮਲੇ 'ਚ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਦਾ ਘਿਰਾਓ, ਆਪ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 20 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਦੇ...

Ad Position 21
No active advertisement
ਅਜੀਤ ਡੈਸਕ 20-06-2026

ਬਠਿੰਡਾ, 20 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਦੇ ਪ੍ਰਚਾਰ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਥਾਨਕ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਫੇਕ ਵੀਡੀਓ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪਾਰਟੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।

ਇਸ ਮੌਕੇ ਆਪ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਨੂੰ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਪੂਰੀ ਤਰ੍ਹਾਂ ਫਰਜ਼ੀ ਅਤੇ ਐਡੀਟਡ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵੇ ਅਨੁਸਾਰ ਫੋਰੈਂਸਿਕ ਜਾਂਚ ਵਿਚ ਵੀ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਵੀਡੀਓ ਵਿਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਨਹੀਂ ਹੈ, ਸਗੋਂ ਕਿਸੇ ਹਮਸ਼ਕਲ ਜਾਂ ਡੀਪਫੇਕ ਤਕਨੀਕ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਹੋ ਸਕਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ ਅਗਲੀ ਖ਼ਬਰ ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਪ੍ਰਧਾਨ ਧਾਮੀ ਨੇ 27 ਜੂਨ ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ
Ad Position 24