01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਢਕੋਲੀ ਵਿਚ ਕੈਂਟਰ ਦੀ ਟੱਕਰ ਨਾਲ ਈ-ਰਿਕਸ਼ਾ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ

ਜ਼ੀਰਕਪੁਰ, 20 ਜੂਨ- ਢਕੋਲੀ ਇਲਾਕੇ ਵਿਚ ਸ਼ਨੀਵਾਰ ਸਵੇਰੇ ਕਰੀਬ 9 ਵਜੇ ਵਾਪਰੇ ਇਕ ਸੜਕ ਹਾਦਸੇ...

Ad Position 21
No active advertisement
ਅਜੀਤ ਡੈਸਕ 20-06-2026

ਜ਼ੀਰਕਪੁਰ, 20 ਜੂਨ- ਢਕੋਲੀ ਇਲਾਕੇ ਵਿਚ ਸ਼ਨੀਵਾਰ ਸਵੇਰੇ ਕਰੀਬ 9 ਵਜੇ ਵਾਪਰੇ ਇਕ ਸੜਕ ਹਾਦਸੇ ਵਿਚ ਈ-ਰਿਕਸ਼ਾ ਸਵਾਰ ਪਤੀ- ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬਨੀ (30) ਆਪਣੀ ਪਤਨੀ ਤਨੂੰ ਨਾਲ ਰਾਮਗੜ੍ਹ ਤੋਂ ਢਕੋਲੀ ਆ ਰਿਹਾ ਸੀ ਕਿ ਰਸਤੇ ਵਿਚ ਇਕ ਕੈਂਟਰ ਨੇ ਉਨ੍ਹਾਂ ਦੇ ਈ-ਰਿਕਸ਼ੇ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਬਨੀ ਅਤੇ ਉਸ ਦੀ ਪਤਨੀ ਤਨੂੰ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪਤੀ-ਪਤਨੀ ਢਕੋਲੀ ਇਲਾਕੇ ਵਿਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦਾ ਕੰਮ ਕਰਦੇ ਹਨ ਅਤੇ ਰੋਜ਼ਾਨਾ ਦੀ ਤਰ੍ਹਾਂ ਕੰਮ ਲਈ ਜਾ ਰਹੇ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭਿੰਡੀ ਸੈਦਾਂ ਨੇ ਯੂਨੀਅਨ ਦੇ ਅਹੁਦੇ ਤੋਂ ਦਿੱਤਾ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ
Ad Position 24