01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੇਲਵੇ ਮਾਗਰ ’ਤੇ ਸਥਿਤ ਰੌਂਤੇ...

Ad Position 21
No active advertisement
ਅਜੀਤ ਡੈਸਕ 20-06-2026

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੇਲਵੇ ਮਾਗਰ ’ਤੇ ਸਥਿਤ ਰੌਂਤੇ ਰਜਬਾਹੇ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੇ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਜਦ ਉਕਤ ਸੂਚਨਾ ਜੀ.ਆਰ.ਪੀ ਰੇਲਵੇ ਪੁਲਿਸ ਬਠਿੰਡਾ ਦੇ ਐਸ.ਐਚ.ਓ ਕੁਲਦੀਪ ਚੰਦ ਨੂੰ ਮਿਲੀ ਤਾਂ ਉਨ੍ਹਾਂ ਨੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਇੰਚਾਰਜ ਜਸਵਿੰਦਰ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਭੇਜਿਆ। ਪੁਲਿਸ ਚੌਂਕੀ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਨੇ ਰੇਲ ਗੱਡੀ ਦੇ ਹੇਠਾ ਆ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ।

ਮ੍ਰਿਤਕ ਵਿਅਕਤੀ ਦੀ ਦਾੜੀ ਚਿੱਟੇ ਰੰਗਦੀ ਕੱਟੀ ਹੋਈ, ਕੁੜਤਾ ਪਜਾਮਾ (ਖਾਕੀ ਰੰਗ ਦਾ) ਅਤੇ ਪੈਰਾ ਵਿਚ ਚਪਲਾਂ ਪਾਈਆ ਹੋਈਆ ਹਨ ਅਤੇ ਉਸ ਦੀ ਉਮਰ 55-60 ਸਾਲ ਦੇ ਕਰੀਬ ਹੈ। ਇਸ ਮੌਕੇ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ ਆਪਣੀ ਐਬੂਲੈਂਸ ਲੈ ਕੇ ਉਕਤ ਸਥਾਨ ’ਤੇ ਪਹੁੰਚਿਆ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਜਾਇਆ ਗਿਆ ਤੇ ਉਥੋਂ ਦੀ ਮੋਰਚਰੀ ਵਿਚ ਲਾਸ਼ ਨੂੰ 72 ਘੰਟਿਆਂ ਲਈ ਰੱਖਿਆ ਗਿਆ। ਇਸ ਮੌਕੇ ਜੀ.ਆਰ.ਪੀ ਰੇਲਵੇ ਪੁਲਿਸ ਚੌਂਕੀ ਗੋਨਿਆਣਾ ਦੇ ਪੁਲਿਸ ਮੁਲਾਜ਼ਮ ਹਰਪ੍ਰੀਤ ਸਿੰਘ ਤੇ ਸੋਹਣ ਸਿੰਘ ਅਤੇ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੀ ਟੀਮ ਮੌਜੂਦ ਸੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਧਾਰਮਿਕ ਸਖਸ਼ੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ... ਅਗਲੀ ਖ਼ਬਰ ਬਲਦੇਵ ਸਿੰਘ ਸੰਧੂ ਨੂੰ ਐਸ.ਸੀ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ
Ad Position 24