01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਧਾਰਮਿਕ ਸਖਸ਼ੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਕਰਨੈਲ ਸਿੰਘ)- ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ...

Ad Position 21
No active advertisement
ਅਜੀਤ ਡੈਸਕ 20-06-2026

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਕਰਨੈਲ ਸਿੰਘ)- ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਗਠਿਤ 5 ਮੈਂਬਰੀ ਕਮੇਟੀ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਯਾਦਗਰੀ ਹਾਲ ਵਿਖੇ ਭਰਵੀਂ ਇਕੱਤਰਤਾ ਕੀਤੀ।

ਇਸ ਤੋਂ ਪਹਿਲਾ ਉਕਤ ਕਮੇਟੀ ਵਲੋਂ ਇਸ ਮੌਕੇ ਹਾਜ਼ਰ ਧਾਰਮਿਕ ਸਖਸ਼ੀਅਤਾਂ, ਵੱਖ ਵੱਖ ਜਥੇਬੰਦੀਆਂ, ਸੰਪਰਾਦਾਵਾਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਇਸ ਕਮੇਟੀ ’ਚ ਸਾਬਕਾ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੱਖ ਵੱਖ ਧਾਰਮਿਕ ਸਖਸ਼ੀਅਤਾਂ ਅਤੇ ਜਥੇਬੰਦੀਆਂ ਨਾਲ ਇਸ ਮੀਟਿੰਗ ’ਚ ਰਾਬਤਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਲਈ ਸਭ ਤੋਂ ਮਹਾਨ ਹੈ । ਉਨ੍ਹਾਂ ਦੱਸਿਆਂ ਕਿ ਇਸੇ ਅਸਥਾਨ ’ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਵੀ ਇਕ ਨਿਮਾਣੇ ਸਿੱਖ ਵੱਜੋਂ ਪੇਸ਼ ਹੋ ਕੇ ਖਿਮਾਜਾਚਨਾ ਮੰਗੀ ਸੀ।

ਜਦੋਂ ਕਿ ਮੌਜੂਦਾ ਮੁੱਖ ਮੰਤਰੀ ਪੰਜਾਬ ਆਪਣੀਆਂ ਕਥਿਤ ਵੱਜਰ ਗਲਤੀ ਮੰਨਣ ਦੀ ਬਜਾਏ ਹੰਕਾਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਵੀਡੀਓ ਵੀ ਮੁੱਖ ਮੰਤਰੀ ਦੇ ਕਿਸੇ ਵੇਲੇ ਅਤਿ ਨਜ਼ਦੀਕੀ ਰਹੇ ਲੋਕਾਂ ਵਲੋਂ ਹੀ ਜੱਗ ਜਾਹਿਰ ਕੀਤੀਆਂ ਗਈਆਂ ਹਨ। ਮੀਟਿੰਗ ’ਚ ਹਾਜ਼ਰ ਬਾਬਾ ਸੁਰਜਨ ਸਿੰਘ, ਕਾਰ ਸੇਵਾ ਵਾਲੇ ਬਾਬਾ ਜਰਨੈਨ ਸਿੰਘ, ਬਾਬਾ ਗੁਰਚਰਨ ਸਿੰਘ ਬੇਈਹਾਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਲੱਖੇਵਾਲ ਆਦਿ ਨੇ ਕਿਹਾ ਕਿ ਅੱਜ ਤੱਕ ਦੇ ਇਤਿਹਾਸ ’ਚ ਕਿਸੇ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਅਵੱਗਿਆ ਨਹੀਂ ਕੀਤੀ ।

Ad Position 22
No active advertisement
ਪਿਛਲੀ ਖ਼ਬਰ 45 ਦਿਨ ਪਹਿਲਾਂ ਦਿੱਤੀ ਦਰਖ਼ਾਸਤ ਤੇ ਕਾਰਵਾਈ ਨਾ ਕਰਨ 'ਤੇ ਵਾਲਮੀਕ ਭਾਈਚਾਰੇ ਦੀ ਰੋਹ ਭਰੀ ਮੀਟਿੰਗ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ
Ad Position 24