30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਆਮ ਆਦਮੀ ਪਾਰਟੀ ਨੇ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ(ਬ) ਦੇ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ

ਸੰਗਰੂਰ, 20 ਜੂਨ (ਧੀਰਜ ਪਸ਼ੌਰੀਆ)- ਆਮ ਆਦਮੀ ਪਾਰਟੀ ਦੀ ਜਿਲਾ ਲੀਡਰਸ਼ਿਪ ਵਲੋਂ ਅੱਜ ਸੰਗਰੂਰ ਵਿਖੇ ਸ਼੍ਰੋਮਣੀ...

Ad Position 21
No active advertisement
ਅਜੀਤ ਡੈਸਕ 20-06-2026

ਸੰਗਰੂਰ, 20 ਜੂਨ (ਧੀਰਜ ਪਸ਼ੌਰੀਆ)- ਆਮ ਆਦਮੀ ਪਾਰਟੀ ਦੀ ਜਿਲਾ ਲੀਡਰਸ਼ਿਪ ਵਲੋਂ ਅੱਜ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਪਰਸਨ ਗੁਰਮੇਲ ਸਿੰਘ ਘਰਾਚੋਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਇਨਫੋਟੈਕ ਦੇ ਚੇਅਰਮੈਨ ਡਾ਼ ਗੁਨਿੰਦਰਜੀਤ ਸਿੰਘ ਜਵੰਧਾ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ,ਜਿਲਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਰਵਿੰਦਰ ਪਾਲ ਸਿੰਘ ਨੋਨੀ ਮੈਂਬਰ ਜ਼ਿਲ੍ਹਾ ਟਰੇਡ ਕਮਿਸ਼ਨ, ਮਾਲਵਿੰਦਰ ਮਾਲਾ ਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ੍ਹ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ, ਤਰਸਪਾਲ ਸਿੰਘ ਬਲਾਕ ਸੰਮਤੀ ਮੈਂਬਰ,ਰਮਨ ਭਿੰਡਰ ਵਾਈਸ ਪ੍ਰਧਾਨ ਯੂਥ ਵਿੰਗ,ਜੀਵਨ ਸਿੰਘ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਚਾਵਲਾ ਮੋਬਾਈਲ 'ਤੇ ਹੋਈ ਫਾਇਰਿੰਗ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24