30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਰਾਜ ਚੋਣ ਕਮਿਸ਼ਨ ਵਲੋਂ ਮਿਊਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸਮਾਂ-ਸਾਰਣੀ ਦਾ ਐਲਾਨ

ਚੰਡੀਗੜ੍ਹ, 20 ਜੂਨ- ਰਾਜ ਚੋਣ ਕਮਿਸ਼ਨ ਮਿਊਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸਮਾਂ-ਸਾਰਣੀ ਦਾ ਐਲਾਨ...

Ad Position 21
No active advertisement
ਅਜੀਤ ਡੈਸਕ 20-06-2026

ਚੰਡੀਗੜ੍ਹ, 20 ਜੂਨ- ਰਾਜ ਚੋਣ ਕਮਿਸ਼ਨ ਮਿਊਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸਮਾਂ-ਸਾਰਣੀ ਦਾ ਐਲਾਨ ਕਰਦਾ ਹੈ। ਨਗਰ ਨਿਗਮ, ਹੁਸ਼ਿਆਰਪੁਰ (ਜਿਲ੍ਹਾ ਹੁਸ਼ਿਆਰਪੁਰ), ਨਗਰ ਕੌਂਸਲ, ਗੁਰੂ ਹਰਿ ਸਹਾਇ (ਜਿਲ੍ਹਾ ਫਿਰੋਜ਼ਪੁਰ), ਨਗਰ ਕੋਂਸਲ, ਜਲਾਲਾਬਾਦ (ਜਿਲ੍ਹਾ ਫਾਜ਼ਿਲਕਾ) ਅਤੇ ਨਗਰ ਪੰਚਾਇਤ, ਮਮਦੋਟ (ਜਿਲ੍ਹਾ ਫਿਰੋਜ਼ਪੁਰ), ਚੋਣਾਂ ਹੋਣਗੀਆਂ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 22.06.2026 (ਸੋਮਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਇਸ ਮੰਤਵ ਲਈ ਨਾਮਜਦ ਕੀਤੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ।

ਨਾਮਜ਼ਦਗੀਆਂ ਦੀ ਪੜਤਾਲ 26.06.2026 (ਸ਼ੁਕੱਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 27.06.2026 (ਸ਼ਨੀਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਮਿਉਂਸੀਪਲ ਸੰਸਥਾਵਾਂ ਦੀ ਚੋਣ ਲਈ ਮਿਤੀ 05.07.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ. ਮਸ਼ੀਨਾਂ ਰਾਹੀਂ ਕੀਤੀ ਜਾਵੇਗੀ, ਵੋਟਾਂ ਦੀ ਗਿਣਤੀ, ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ।

ਚੋਣ ਸ਼ਡਿਊਲ ਦੇ ਐਲਾਨ ਨਾਲ, ਉਨ੍ਹਾਂ ਮਿਉਂਸੀਪਲ ਕੌਂਸਲਾਂ ਦੇ ਅਧਿਕਾਰ ਖੇਤਰ ਵਿਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚੋਣ ਜਾਬਤਾ ਚੋਣ ਪ੍ਰਕ੍ਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿ ਸਹਾਇ ਨਗਰ ਕੌਂਸਲ ਚੋਣਾਂ ਦਾ ਐਲਾਨ ਅਗਲੀ ਖ਼ਬਰ ਆਪ੍ਰੇਸ਼ਨ ਮੈਦਾਨ 2.0 ਤਹਿਤ ਪੰਚਕੂਲਾ ਪੁਲਿਸ ਵਲੋਂ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ
Ad Position 24