30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਰਤੀ ਟੀਮ ਨੇ ਥਰੋਬਾਲ ਵਿਚ ਜਿੱਤਿਆ ਗੋਲਡ ਮੈਡਲ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)- ਰਾਂਚੀ ਵਿਖੇ ਹੋਈ ਸਾਊਥ ਏਸ਼ੀਅਨ ਥਰੋਬਾਲ ਚੈਂਪੀਅਨਸ਼ਿਪ ਵਿਚ ਭਾਰਤ...

Ad Position 21
No active advertisement
ਅਜੀਤ ਡੈਸਕ 20-06-2026

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)- ਰਾਂਚੀ ਵਿਖੇ ਹੋਈ ਸਾਊਥ ਏਸ਼ੀਅਨ ਥਰੋਬਾਲ ਚੈਂਪੀਅਨਸ਼ਿਪ ਵਿਚ ਭਾਰਤ ਅਤੇ ਸ਼੍ਰੀ ਲੰਕਾ ਵਿਚਕਾਰ ਹੋਏ ਮੁਕਾਬਲੇ ਵਿਚ ਭਾਰਤੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਿਲ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਕਿ ਇਸ ਭਾਰਤੀ ਟੀਮ ਦੀ ਵਾਈਸ ਕਪਤਾਨੀ ਜਸਮਾਨ ਸਿੰਘ ਸੰਧੂ ਪਿੰਡ ਕਾਨਿਆਂਵਾਲੀ ਕਲਾਂ (ਸ੍ਰੀ ਮੁਕਤਸਰ ਸਾਹਿਬ) ਨੇ ਕੀਤੀ। ਉਹ ਭਾਰਤੀ ਥਰੋਬਾਲ ਟੀਮ ਦਾ ਕਪਤਾਨ ਰਹਿ ਚੁੱਕਿਆ ਹੈ ਅਤੇ ਇਸ ਤੋਂ ਪਹਿਲਾਂ ਵੀ ਭਾਰਤ ਨੂੰ ਏਸ਼ੀਅਨ ਥਰੋਬਾਲ ਚੈਂਪੀਅਨਸ਼ਿਪ ਵਿਚ ਵੀ ਗੋਲਡ ਮੈਡਲ ਜਿਤਾ ਚੁੱਕਿਆ ਹੈ। ਜਸਮਾਨ ਸਿੰਘ ਸੰਧੂ 30 ਸਾਲ ਤੋਂ ਥਰੋਬਾਲ ਖੇਡ ਨਾਲ ਜੁੜੇ ਹੋਏ ਹਨ।

ਪੰਜਾਬ ਨੂੰ ਕਈ ਮੈਡਲ ਜਿਤਾ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਨੂੰ ਵੀ ਉਨ੍ਹਾਂ ਨੇ ਤਿੰਨ ਚਾਰ ਮੈਡਲ ਜਿਤਾ ਦਿੱਤੇ ਹਨ। ਹਾਲ ਵਿਚ ਹੀ ਉਸ ਨੇ ਆਪਣੀ ਖੇਡ ਦਾ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੀ ਟੀਮ ਨੂੰ ਗੋਲਡ ਮੈਡਲ ਜਿਤਾਉਣ ਵਿਚ ਆਪ ਦਾ ਵੱਡਾ ਯੋਗਦਾਨ ਰਿਹਾ। ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂ ਵਾਲੀ ਵਿਖੇ ਪਹੁੰਚਣ ਤੇ ਇਲਾਕਾ ਵਾਸੀਆਂ ਅਤੇ ਪਿੰਡ ਵਾਸੀਆਂ ਨੇ ਢੋਲ ਦੇ ਡੱਗੇ ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਜਸਮਾਨ ਸਿੰਘ ਸੰਧੂ ਨੂੰ ਵਧਾਈ ਦਿੱਤੀ। ਇਸ ਮੌਕੇ ਲੋਕਾਂ ਵਲੋਂ ਉਨ੍ਹਾਂ ਦੇ ਪਿਤਾ ਅਤੇ ਸਮੂਹ ਪਰਿਵਾਰ ਨੂੰ ਵੀ ਵਧਾਈ ਦਿੱਤੀ ਗਈ। ਜਿਸ ਨੇ ਹਮੇਸ਼ਾ ਹੀ ਸਖ਼ਤ ਮਿਹਨਤ ਕਰਕੇ ਜਿੱਤ ਦੇ ਝੰਡੇ ਗੱਡੇ ਹਨ ਅਤੇ ਪਿੰਡ, ਜਿਲ੍ਹੇ, ਪੰਜਾਬ ਅਤੇ ਦੇਸ਼ ਭਾਰਤ ਦਾ ਨਾਂਅ ਦੁਨੀਆਂ ਭਰ ਵਿਚ ਰੋਸ਼ਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਡੋਨੀ ਬੱਲ-ਅਰਸ਼ ਬੱਗਾ ਗੈਂਗ ਦੇ 2 ਸਰਗਰਮ ਮੈਂਬਰ ਕਾਬੂ ਅਗਲੀ ਖ਼ਬਰ ਨੀਟ ਪ੍ਰੀਖਿਆ ਤੋਂ ਪਹਿਲਾਂ ਐੱਨ.ਟੀ.ਏ ਦੀ ਵੱਡੀ ਲਾਪਰਵਾਹੀ, ਨਾਗਪੁਰ ਦੇ ਵਿਦਿਆਰਥੀ ਨੂੰ ਅਬੂ ਧਾਬੀ 'ਚ ਮਿਲਿਆ ਪ੍ਰੀਖਿਆ ਕ...
Ad Position 24