30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਡੋਨੀ ਬੱਲ-ਅਰਸ਼ ਬੱਗਾ ਗੈਂਗ ਦੇ 2 ਸਰਗਰਮ ਮੈਂਬਰ ਕਾਬੂ

ਲੁਧਿਆਣਾ, 20 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਪੁਲਿਸ ਨੇ ਗੈਂਗਸਟਰਾਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲੇ...

Ad Position 21
No active advertisement
ਅਜੀਤ ਡੈਸਕ 20-06-2026

ਲੁਧਿਆਣਾ, 20 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਪੁਲਿਸ ਨੇ ਗੈਂਗਸਟਰਾਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਡੋਨੀ ਬੱਲ–ਅਰਸ਼ ਬੱਗਾ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਨਾਜਾਇਜ਼ .30 ਬੋਰ ਪਿਸਟਲ, 9 ਜ਼ਿੰਦਾ ਰੌਂਦ ਅਤੇ ਇਕ ਪਲਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ।

ਸਬ ਇੰਸਪੈਕਟਰ ਹਮਰਾਜ ਸਿੰਘ ਚੀਮਾ ਦੀ ਅਗਵਾਈ ਹੇਠ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ਾਂ ਵਿਚ ਬੈਠੇ ਡੋਨੀ ਬੱਲ ਅਤੇ ਅਰਸ਼ ਬੱਗਾ ਆਪਣੇ ਗੈਂਗ ਮੈਂਬਰਾਂ ਰਾਹੀਂ ਪੰਜਾਬ ਅਤੇ ਹੋਰ ਸੂਬਿਆਂ ਵਿਚ ਫਿਰੌਤੀ, ਲੁੱਟ-ਖੋਹ ਅਤੇ ਹੋਰ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸੂਚਨਾ ਅਨੁਸਾਰ ਗੈਂਗ ਦੇ ਮੈਂਬਰ ਸੁਖਵਿੰਦਰ ਸਿੰਘ ਉਰਫ਼ ਨੀਲਾ ਅਤੇ ਰਾਜਵੀਰ ਸਿੰਘ ਉਰਫ਼ ਰਾਜੀ ਕਿਸੇ ਵੱਡੇ ਕਾਰੋਬਾਰੀ 'ਤੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਇਸ ਜਾਣਕਾਰੀ ਦੇ ਆਧਾਰ 'ਤੇ ਥਾਣਾ ਡਵੀਜ਼ਨ ਨੰਬਰ-5 ਵਿੱਚ ਬੀ.ਐਨ.ਐੱਸ. ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।

ਪੁਲਿਸ ਨੇ 16 ਜੂਨ ਨੂੰ ਸੁਖਵਿੰਦਰ ਸਿੰਘ ਉਰਫ਼ ਨੀਲਾ ਨੂੰ ਕਲੋਨੀ ਨੰਬਰ-6 ਤੋਂ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ ਇੱਕ .30 ਬੋਰ ਪਿਸਟਲ ਅਤੇ 3 ਜ਼ਿੰਦਾ ਰੌਂਦ ਬਰਾਮਦ ਹੋਏ। ਇਸ ਤੋਂ ਬਾਅਦ 19 ਜੂਨ ਨੂੰ ਪੁੱਛਗਿੱਛ ਅਤੇ ਮੁਖਬਰੀ ਦੇ ਆਧਾਰ 'ਤੇ ਰਾਜਵੀਰ ਸਿੰਘ ਉਰਫ਼ ਰਾਜੀ ਨੂੰ ਇਯਾਲੀ ਚੌਂਕ ਤੋਂ ਕਾਬੂ ਕੀਤਾ ਗਿਆ। ਉਸਦੇ ਕਬਜ਼ੇ ਵਿਚੋਂ ਇਕ .30 ਬੋਰ ਪਿਸਟਲ, 6 ਜ਼ਿੰਦਾ ਰੌਂਦ ਅਤੇ ਇੱਕ ਪਲਟੀਨਾ ਮੋਟਰਸਾਈਕਲ ਬਰਾਮਦ ਕੀਤਾ ਗਿਆ।

ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਡੋਨੀ ਬੱਲ ਗੈਂਗ ਨਾਲ ਜੁੜੇ ਹੋਏ ਸਨ ਅਤੇ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਲੁੱਟ-ਖੋਹ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਗੈਂਗ ਨਾਲ ਜੁੜੇ ਹੋਰ ਸਾਥੀਆਂ ਅਤੇ ਸੰਭਾਵਿਤ ਵਾਰਦਾਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਵਿਚ ਸੂਬਾ ਪੱਧਰੀ ਰੈਲੀ 24 ਜੂਨ ਨੂੰ ਹੋਵੇਗੀ ਅਗਲੀ ਖ਼ਬਰ ਭਾਰਤੀ ਟੀਮ ਨੇ ਥਰੋਬਾਲ ਵਿਚ ਜਿੱਤਿਆ ਗੋਲਡ ਮੈਡਲ
Ad Position 24