30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਤੀਜੇ ਵਨਡੇ 'ਚ ਭਾਰਤ ਨੇ 9 ਵਿਕਟਾਂ ਨਾਲ ਹਰਾਇਆ ਅਫ਼ਗਾਨਿਸਤਾਨ ਨੂੰ, 3-0 ਨਾਲ ਜਿੱਤੀ ਲੜੀ

ਚੇਨਈ, 20 ਜੂਨ - ਭਾਰਤ ਨੇ ਤੀਜੇ ਇਕ ਰੋਜ਼ਾ ਮੈਚ ਵਿਚ ਅਫ਼ਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਐਮ. ਏ. ਚਿਦੰਬਰਮ ਸਟੇਡੀਅਮ ਚੇਨਈ ਵਿਖੇ ਹੋਏ ਇਸ ਮੈਚ ਵਿਚ ਟਾਸ ਜਿੱਤ ਕੇ ਅਫ਼ਗਾਨਿਸਤਾਨ...

Ad Position 21
No active advertisement
ਅਜੀਤ ਡੈਸਕ 20-06-2026

ਚੇਨਈ, 20 ਜੂਨ - ਭਾਰਤ ਨੇ ਤੀਜੇ ਇਕ ਰੋਜ਼ਾ ਮੈਚ ਵਿਚ ਅਫ਼ਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਐਮ. ਏ. ਚਿਦੰਬਰਮ ਸਟੇਡੀਅਮ ਚੇਨਈ ਵਿਖੇ ਹੋਏ ਇਸ ਮੈਚ ਵਿਚ ਟਾਸ ਜਿੱਤ ਕੇ ਅਫ਼ਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਅਫ਼ਗਾਨਿਸਤਨ ਦੀ ਪੂਰੀ ਟੀਮ 44.2 ਓਵਰਾਂ ਵਿਚ 218 ਦੌੜਾਂ ਬਣਾ ਕੇ ਆਊਟ ਹੋ ਗਈ। ਅਫ਼ਗਾਨਿਸਤਾਨ ਵਲੋਂ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ 102 (131 ਗੇਂਦਾਂ) ਦੌੜਾਂ ਬਣਾਈਆਂ ਜਦਕਿ ਅਜ਼ਮਤੁੱਲਾ ਉਮਰਜ਼ਈ ਨੇ 50 (56 ਗੇਂਦਾਂ) ਦੌੜਾਂ ਬਣਾਈਆਂ। ਭਾਰਤ ਵਲੋਂ ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 8.2 ਓਵਰਾਂ ਵਿਚ 23 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ ਟੀਚਾ 28.4 ਓਵਰਾਂ ਵਿਚ ਸਿਰਫ਼ ਇਕ ਵਿਕਟ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਾਵਲ ਨੇ 110 (86 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ ਵੀ 79 (69 ਗੇਂਦਾਂ) ਦੌੜਾਂ ਬਣਾਈਆਂ।
ਪ੍ਰਸਿਧ ਕ੍ਰਿਸ਼ਨਾ ਨੂੰ ਉਸਦੀ ਸ਼ਾਨਦਾਰ ਗੇਂਦਬਾਜ਼ੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ ਜਦਕਿ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੂੰ ਲੜੀ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦੀ ਸਿਰੀਜ਼ ਚੁਣਿਆ ਗਿਆ।ਇਸ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਲੜੀ ਉੱਪਰ 3-0 ਨਾਲ ਕਬਜ਼ਾ ਕਰ ਲਿਆ। 

Ad Position 22
No active advertisement
ਪਿਛਲੀ ਖ਼ਬਰ ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਭਾਰਤ-ਅਫ਼ਗਾਨਿਸਤਾਨ ਤੀਜਾ ਵਨਡੇ : ਯਸ਼ਸਵੀ ਜੈਸਵਾਲ ਦਾ ਸ਼ਾਨਦਾਰ ਸੈਂਕੜਾ
Ad Position 24