30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 6 ਜੂਨ (ਸੁਖਵਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਵਿਚ ਇਕ ਨੌਜਵਾਨ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ 22 ਸਾਲਾ ਗੁਰਵਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 20-06-2026

ਫ਼ਿਰੋਜ਼ਪੁਰ, 6 ਜੂਨ (ਸੁਖਵਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਵਿਚ ਇਕ ਨੌਜਵਾਨ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ 22 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਜ਼ਖ਼ਮੀ ਦੇ ਪਿਤਾ ਦਵਿੰਦਰ ਸਿੰਘ ਦਾ ਬੇਟਾ ਗੁਰਵਿੰਦਰ ਸਿੰਘ ਆਪਣੇ ਲਾਇਸੰਸੀ ਪਿਸਤੌਲ ਦੀ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਪਿਸਤੌਲ ਵਿਚ ਰੌਂਦ ਮੌਜੂਦ ਹੋਣ ਕਾਰਨ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਪੱਟ ਵਿਚ ਜਾ ਲੱਗੀ। ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਹਾਲਤ ਨੂੰ ਦੇਖਦੇ ਹੋਏ ਅਗਲੇ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਲਖਵਿੰਦਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਇਹ ਕੋਈ ਹਮਲੇ ਜਾਂ ਝਗੜੇ ਦੀ ਘਟਨਾ ਨਹੀਂ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪਿਸਤੌਲ ਸਾਫ਼ ਕਰ ਰਿਹਾ ਸੀ ਅਤੇ ਇਸ ਦੌਰਾਨ ਉਸ ਕੋਲੋਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਪੱਟ ਵਿੱਚ ਵੱਜ ਗਈ। ਫਿਲਹਾਲ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ਾਂ ਵਿਚ ਭਾਰਤੀਆਂ ਨਾਲ ਵਾਪਰੀ ਹਰ ਦੁਖਦਾਈ ਘਟਨਾ 'ਤੇ ਭਾਰਤ ਦਾ ਸਟੈਂਡ ਸਪਸ਼ਟ ਅਤੇ ਦ੍ਰਿੜ ਹੋਣਾ ਚਾਹੀਦਾ ਹੈ - ਚੀਮ... ਅਗਲੀ ਖ਼ਬਰ ਤੀਜੇ ਵਨਡੇ 'ਚ ਭਾਰਤ ਨੇ 9 ਵਿਕਟਾਂ ਨਾਲ ਹਰਾਇਆ ਅਫ਼ਗਾਨਿਸਤਾਨ ਨੂੰ, 3-0 ਨਾਲ ਜਿੱਤੀ ਲੜੀ
Ad Position 24