28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼੍ਰੋਮਣੀ ਕਮੇਟੀ ਵਲੋਂ ਸ਼ੇਰੇ ਪੰਜਾਬ ਦੀ ਲਾਹੌਰ ਵਿਖੇ ਬਰਸੀ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿਖੇ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ ਮੁੱਖ ਦਫਤਰ...

Ad Position 21
No active advertisement
ਅਜੀਤ ਡੈਸਕ 21-06-2026

ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿਖੇ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ ਮੁੱਖ ਦਫਤਰ ਤੋਂ 290 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਜਥੇ ਦੇ ਲੀਡਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਜਥੇ ਨਾਲ ਜਾ ਰਹੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸਤਬੀਰ ਸਿੰਘ ਧਾਮੀ, ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਜੱਥਾ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾ ਰਿਹਾ ਹੈ। ਅਤੇ ਲਾਹੌਰ ਵਿਖੇ ਸ਼ੇਰੇ ਪੰਜਾਬ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਦੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਇਹ ਜੱਥਾ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। 

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ 10 ਜਨਪਥ ਪਹੁੰਚੇ ਚੰਨੀ, ਰੰਧਾਵਾ, ਵੜਿੰਗ, ਬਾਜਵਾ ਅਤੇ ਸਿੰਗਲਾ ਅਗਲੀ ਖ਼ਬਰ ਸਾਡੇ ਦੇਸ਼ ਦੀ ਮਹਾਨ ਸੰਸਕ੍ਰਿਤੀ ਅਤੇ ਗਿਆਨ ਦਾ ਪ੍ਰਤੀਕ ਹੈ ਯੋਗ - ਕੇਜਰੀਵਾਲ
Ad Position 24