28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੂਨ - ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ...

Ad Position 21
No active advertisement
ਅਜੀਤ ਡੈਸਕ 21-06-2026

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੂਨ - ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।
ਇਸ ਯੋਗ ਸਮਾਗਮ ਵਿਚ ਨੀਤਿਕਾ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ; ਪ੍ਰਸ਼ਾਂਤ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ; ਰੁਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ); ਸੰਗਮ ਕੌਸ਼ਲ ਅਤੇ ਅਭੈ ਰਾਜਨ ਸ਼ੁਕਲਾ, ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਸਮੇਤ ਅਦਾਲਤੀ ਸਟਾਫ਼ ਨੇ ਉਤਸ਼ਾਹਪੂਰਵਕ ਭਾਗ ਲਿਆ।
ਇਸ ਮੌਕੇ ਮੇਘਾ ਧਾਲੀਵਾਲ, ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਮੁੱਖ ਉਦੇਸ਼ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਰੀਰਕ, ਮਾਨਸਿਕ ਅਤੇ ਮਨੋਵਿਗਿਆਨਕ ਸਿਹਤ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਯੋਗ ਤਣਾਅ-ਮੁਕਤ ਅਤੇ ਸਿਹਤਮੰਦ ਜੀਵਨ ਲਈ ਇਕ ਪ੍ਰਭਾਵਸ਼ਾਲੀ ਸਾਧਨ ਹੈ।
ਯੋਗ ਟ੍ਰੇਨਰ ਡਾ. ਤਰਨ ਕੁਮਾਰ ਗੁਪਤਾ ਨੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦਾ ਅਭਿਆਸ ਕਰਵਾਇਆ। ਉਨ੍ਹਾਂ ਕਿਹਾ ਕਿ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ, ਕਿਉਂਕਿ ਇਹ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ ਦੇ ਨਾ-ਨਾਲ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਰੋਗ-ਪ੍ਰਤੀਰੋਧਕ ਸਮਰੱਥਾ ਵਧਾਉਣ ਵਿੱਚ ਵੀ ਸਹਾਇਕ ਹੈ।
ਸਮਾਗਮ ਦੌਰਾਨ ਭਾਗੀਦਾਰਾਂ ਨੇ ਯੋਗ ਦੇ ਮਹੱਤਵ ਨੂੰ ਸਮਝਦਿਆਂ ਇਸਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ ਸਿੱਖ ਜਥਾ ਪਾਕਿਸਤਾਨ ਰਵਾਨਾ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਥਰਮਲ ਦੇ ਚਾਰੇ ਯੂਨਿਟ ਦਾ ਬਿਜਲੀ ਉਤਪਾਦਨ ਠੱਪ
Ad Position 24