28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ ਸਿੱਖ ਜਥਾ ਪਾਕਿਸਤਾਨ ਰਵਾਨਾ

ਅਟਾਰੀ ਸਰਹੱਦ, (ਅੰਮ੍ਰਿਤਸਰ)- 21 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਪਾਕਿਸਤਾਨ ਲਾਹੌਰ ਵਿਖੇ ਸਥਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ 'ਤੇ ਹਰ ਸਾਲ ਦੀ ਤਰ੍ਹਾਂ ਬਰਸੀ ਮਨਾਉਣ...

Ad Position 21
No active advertisement
ਅਜੀਤ ਡੈਸਕ 21-06-2026

ਅਟਾਰੀ ਸਰਹੱਦ, (ਅੰਮ੍ਰਿਤਸਰ)- 21 ਜੂਨ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਪਾਕਿਸਤਾਨ ਲਾਹੌਰ ਵਿਖੇ ਸਥਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ 'ਤੇ ਹਰ ਸਾਲ ਦੀ ਤਰ੍ਹਾਂ ਬਰਸੀ ਮਨਾਉਣ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋ ਗਿਆ। ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸ਼ਰਧਾਲੂ ਸ਼ਾਮਿਲ ਸਨ। ਖ਼ਬਰ ਲਿਖੇ ਜਾਣ ਤੱਕ 340 ਦੇ ਕਰੀਬ ਸਿੱਖ ਸ਼ਰਧਾਲੂ 434 ਸ਼ਰਧਾਲੂਆਂ ਵਿਚੋਂ ਜਿਨ੍ਹਾਂ ਨੂੰ ਵੀਜ਼ੇ ਮਿਲੇ ਸਨ, ਉਹ ਅਟਾਰੀ ਸਰਹੱਦ 'ਤੇ ਪੁੱਜੇ, ਆਪਣਾ ਇਮੀਗਰੇਸ਼ਨ ਤੇ ਕਸਟਮ ਚੈਕਿੰਗ ਕਰਾਉਣ ਉਪਰੰਤ ਪਾਕਿਸਤਾਨ ਲਈ ਅਟਾਰੀ ਸਰਹੱਦ ਰਸਤੇ ਰਵਾਨਾ ਹੋ ਗਏ ਹਨ । ਸਿੱਖ ਸ਼ਰਧਾਲੂਆਂ ਵਿਚ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂ ਜ਼ਿਆਦਾਤਰ ਗਰਮੀ ਦਾ ਮੌਸਮ ਹੋਣ ਕਰਕੇ ਘੱਟ ਹੀ ਪਾਕਿਸਤਾਨ ਜਾਣ ਲਈ ਭਾਰਤੀ ਸਰਹੱਦ 'ਤੇ ਪੁੱਜੇ ਸਨ। ਇਨ੍ਹਾਂ ਵਿਚ ਜ਼ਿਆਦਾਤਰ ਬਜ਼ੁਰਗ ਸਿੱਖ ਸ਼ਰਧਾਲੂ  ਗਏ ਹਨ। ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਆਈਸੀਪੀ ਅਟਾਰੀ ਸਰਹੱਦ ਵਿਖੇ ਐਲਪੀਆਈ ਦੇ ਮੈਨੇਜਰ ਸੂਰਜ ਭਾਨ, ਭਾਰਤੀ ਕਸਟਮ ਭਾਰਤੀ ਇਮੀਗ੍ਰੇਸ਼ਨ ਅਤੇ ਬੀਐਸਐਫ ਦੇ ਵਲੋਂ ਸਾਂਝੇ ਤੌਰ ਤੇ ਪੁਖਤਾ ਪ੍ਰਬੰਧ ਕਰਦਿਆਂ ਸਿੱਖ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੰਦਿਆਂ ਖੁਸ਼ੀ ਖੁਸ਼ੀ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ । ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਸਾਥੀਆਂ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਸਾਥੀਆਂ ਵਲੋਂ ਫੁੱਲਾਂ ਦੇ ਹਾਰ ਗਲੇ ਵਿੱਚ ਪਾ ਕੇ ਤੇ ਗੁਲਦਸਤੇ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ 25 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ
Ad Position 24